Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਨੂੰ ਟੀਕਾਕਰਨ ’ਚ ਮਿਲੇਗੀ ਪਹਿਲ

June 08, 2021 09:19 AM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਉਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਪੰਜਾਬ ਤੋਂ ਪੜ੍ਹਾਈ ਲਈ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ (18-45 ਉਮਰ ਗਰੁੱਪ) ਟੀਕਾਕਰਨ ਦੀ ਪ੍ਰਕਿਰਿਆ ਵਿੱਚ ਪਹਿਲ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ ਇਸ ਸਬੰਧੀ ਨੋਟਿਸ ਦਿਤੇ ਹਨ ਕਿ ਉਹ ਜ਼ਿਲ੍ਹਿਆਂ ਨੂੰ 10 ਫ਼ੀ ਸਦੀ ਖ਼ੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼ੇ੍ਰਣੀਆਂ ਲਈ ਕਰਨ ਦੀ ਆਗਿਆ ਦੇਣ। ਉਨ੍ਹਾਂ ਕਿਹਾ ਕਿ ਇਸ ਸੂਚੀ ਵਿਚ ਵਿਦੇਸ਼ ਜਾਣ ਦੇ ਇਛੁਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ 'ਤੇ ਇਸ ਉਮਰ ਵਰਗ ਵਿੱਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ ਵਿੱਚ ਬੰਦਿਸ਼ਾਂ 'ਚ ਢਿੱਲ ਦਿੱਤੀ ਗਈ ਹੈ।
ਸੂਬੇ ਵੱਲੋਂ ਸ਼ੁਰੂ ਵਿਚ 18-45 ਉਮਰ ਵਰਗ 'ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨ੍ਹਾਂ ਸ਼੍ਰੇਣੀਆਂ ਵਿਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ, ਪ੍ਰਾਹੁਣਚਾਰੀ ਉਦਯੋਗ ਵਿੱਚ ਕੰਮ ਕਰਦੇ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

Have something to say? Post your comment

 

More in Chandigarh

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ