ਚੰਡੀਗੜ੍ਹ : ਹਰਿਆਣਾ ਦੇ ਖੇਡ, ਯੁਵਾ ਅਧਿਕਾਰਤਾ ਅਤੇ ਉਦਮਿਤਾ ਅਤੇ ਕਾਨੂੰਨ ਅਤੇ ਵਿਧਾਈ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਦੱਸਿਆ ਕਿ ਮਹਿਲਾਵਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨਦਿਆਲ ਲਾਡੋ ਲਛਮੀ ਯੋਜਨਾ ਕਾਰਗਰ ਸਾਬਿਤ ਹੋਵੇਗੀ। ਇਸ ਯੋਜਨਾ ਦਾ ਸ਼ੁਭਾਰੰਭ ਪੰਡਿਤ ਦੀਨਦਿਆਲ ਉਪਾਧਿਆਏ ਦੀ ਜੈਯੰਤੀ 'ਤੇ 25 ਸਤੰਬਰ 2025 ਨੂੰ ਕੀਤਾ ਜਾਵੇਗਾ।
ਖੇਡ ਮੰਤਰੀ ਨੇ ਦੱਸਿਆ ਕਿ ਦੀਨਦਿਆਲ ਲਾਡੋ ਲਛਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਦਾ ਲਾਭ ਹਰਿਆਣਾ ਦੀ 23 ਸਾਲ ਜਾਂ ਉਸ ਤੋਂ ਵੱਧ ਉਮਰ ਵਾਲੀ ਹਰ ਮਹਿਲਾ ਭਾਵੇਂ ਉਹ ਵਿਆਹੀ ਹੋਵੇ ਜਾਂ ਕੁਆਰੀ, ਹਰ ਮਹੀਨੇ 2100 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਜੇਕਰ ਇੱਕ ਪਰਿਵਾਰ 3 ਮਹਿਲਾਵਾਂ ਹਨ ਤਾਂ ਉਨ੍ਹਾਂ ਤਿੰਨ੍ਹਾਂ ਨੂੰ ਯੋਜਨਾ ਦਾ ਲਾਭ ਮਿਲੇਗਾ।
ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਮਹਿਲਾਵਾਂ ਨੂੰ ਸਸ਼ਕਤ ਅਤੇ ਮਜਬੂਤ ਬਨਾਉਦ ਲਈ ਕਈ ਯੋਜਨਾਵਾਂ ਲਾਗੂ ਕੀਤੀ ਗਈਆਂ ਹਨ। ਇਸ ਲੜੀ ਵਿੱਚ ਮਹਿਲਾਵਾਂ ਨੂੰ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨਦਿਆਲ ਲਾਡੋ ਲਛਮੀ ਯੋਜਨਾ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸ ਯੋਜਨਾ ਨਾਲ ਮਹਿਲਾਵਾਂ ਹੋਰ ਸਸ਼ਕਤ ਹੋਣਗੀਆਂ।