Saturday, November 01, 2025

Malwa

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ : ਹਰਪਾਲ ਸਿੰਘ ਚੀਮਾ

August 31, 2025 04:23 PM
SehajTimes

ਘੱਗਰ ਵਿੱਚ ਪਾਣੀ ਦਾ ਪੱਧਰ 743.7 ਫੁੱਟ; 748 ਫੁੱਟ ਹੈ ਖਤਰੇ ਦਾ ਨਿਸ਼ਾਨ : ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ

ਖਨੌਰੀ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਗਰ ਦਰਿਆ ਕਾਰਨ ਵਾਰ-ਵਾਰ ਪੈਦਾ ਹੁੰਦੀ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਪੱਕੇ ਹੱਲ ਲਈ ਵਚਨਬੱਧ ਹੈ ਤੇ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦਾ ਸਥਾਈ ਹੱਲ ਹੋ ਸਕਦਾ ਹੈ ਪਰ ਗੁਆਂਢੀ ਸੂਬੇ ਹਰਿਆਣਾ ਵੱਲੋਂ ਘੱਗਰ ਦਰਿਆ ਦੇ ਪੰਜਾਬ ਵਿਚਲੇ ਕੁਝ ਹਿੱਸੇ, ਮਕਰੌੜ ਸਾਹਿਬ ਤੋਂ ਕੜੈਲ ਤਕ, ਨੂੰ ਚੌੜਾ ਕੀਤੇ ਜਾਣ ਦੇ ਮਾਮਲੇ ਸਬੰਧੀ ਮਾਣਯੋਗ ਸੁਪਰੀਮ ਕੋਰਟ ਤੋਂ ਸਟੇਅ ਲਏ ਜਾਣ ਕਰ ਕੇ ਇਹ ਕਾਰਜ ਸਿਰੇ ਨਹੀਂ ਚੜ੍ਹ ਰਿਹਾ। ਪੰਜਾਬ ਦੇ ਲੋਕਾਂ ਦੀ ਹੁੰਦੀ ਖੁਆਰੀ ਦੇ ਪੱਕੇ ਹੱਲ ਲਈ ਜ਼ਰੂਰੀ ਹੈ ਕਿ ਕੇਂਦਰ ਸਰਕਾਰ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰਿਆਣਾ ਸਰਕਾਰ ਨੂੰ ਕਹਿ ਕੇ ਇਸ ਮਾਮਲੇ ਸਬੰਧੀ ਸਟੇਅ ਵਾਪਸ ਕਰਵਾਏ ਤਾਂ ਜੋ ਪੰਜਾਬ ਸਰਕਾਰ ਲੋਕਾਂ ਦੀ ਹਿਫਾਜ਼ਤ ਹਿਤ ਇਸ ਦਰਿਆ ਨੂੰ ਚੌੜਾ ਕਰ ਕੇ ਇਸ ਦੇ ਕੰਢੇ ਮਜ਼ਬੂਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ, ਪੰਜਾਬ, ਸ. ਹਰਪਾਲ ਸਿੰਘ ਚੀਮਾ ਨੇ ਖਨੌਰੀ ਹੈੱਡਵਰਕਸ ਵਿਖੇ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕੇਵਲ ਸੁਚੇਤ ਰਹਿਣ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 743.7 ਫੁੱਟ ਹੈ ਤੇ ਖਤਰੇ ਦਾ ਨਿਸ਼ਾਨ 748 ਫੁੱਟ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਜ਼ਿਲ੍ਹੇ ਵਿਚਲੇ ਫਲਡ ਕੰਟਰੋਲ ਰੂਮ ਨੰਬਰਾਂ ਸਿੰਚਾਈ ਵਿਭਾਗ 87250-29785, ਜ਼ਿਲ੍ਹਾ ਪ੍ਰਸ਼ਾਸਨ 01672-234196 'ਤੇ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਸੀਨੀਅਰ ਆਪ ਆਗੂ ਸੁਰਿੰਦਰ ਕਾਂਸਲ, ਚੇਅਰਮੈਨ ਜੋਗੀ ਰਾਮ ਭੁੱਲਣ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ ਆਪ ਖਨੌਰੀ, ਵੀਰਭਾਨ ਕਾਂਸਲ ਬਲਾਕ ਪ੍ਰਧਾਨ, ਬਬਲੀ ਸ਼ਰਮਾ ਬਨਾਰਸੀ ਆੜ੍ਹਤੀਆਂ ਐਸੋਸੀਏਸ਼ਨ ਪ੍ਰਧਾਨ ਖਨੌਰੀ, ਬਲਵਿੰਦਰ ਐਮ.ਸੀ., ਕ੍ਰਿਸ਼ਨ ਐਮ.ਸੀ., ਸੁਭਾਸ਼ ਐਮ.ਸੀ., ਰਣਜੀਤ ਨੰਬਰਦਾਰ, ਬਜਿੰਦਰ ਐਮ. ਸੀ., ਪਵਨ ਐਮ.ਸੀ., ਬਿੰਦੂ ਬੇਦੀ ਸੀਨੀਅਰ ਆਪ ਆਗੂ, ਗੁਰਮੇਲ ਕਲਰਕ, ਜੱਸੂ ਐਮ.ਸੀ., ਰੋਮੀ ਗੋਇਲ ਪ੍ਰਧਾਨ ਟਰੱਕ ਮਾਰਕਿਟ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੰਜਾਬ ਸਰਕਾਰ ਦੇ ਨੁਮਾਇੰਦੇ ਮੌਜੂਦ ਸਨ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ