Saturday, November 01, 2025

Majha

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

August 31, 2025 05:58 PM
SehajTimes

ਕਿਹਾ ਸਰਕਾਰ ਵੱਲੋਂ ਰਾਹਤ ਕਾਰਜਾਂ ਲਈ ਫੰਡ ਦੀ ਨਹੀਂ ਕੋਈ ਘਾਟ, 70 ਲੱਖ ਰੁਪਏ ਦੀ ਰਾਹਤ ਸਮੱਗਰੀ ਫਾਜ਼ਿਲਕਾ ਵਿੱਚ ਵੰਡੀ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਨਾਲ ਰਹੇ

ਫਾਜ਼ਿਲਕਾ :  ਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹੇ ਗਏ ਹਨ ਅਤੇ ਰਾਹਤ ਕੈਂਪਾਂ ਵਿੱਚ ਲੋਕਾਂ ਨੂੰ ਹਰ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਦਿਵਿਆਂਗ ਜਨਾਂ ਨੂੰ ਖਾਸ ਤਰਜੀਹ ਦੇ ਆਧਾਰ 'ਤੇ ਸੁਰੱਖਿਅਤ ਥਾਵਾਂ 'ਤੇ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਵਾ ਕੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਦੌਰੇ ਤੋਂ ਪਹਿਲਾਂ ਮੰਤਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਹੋਰ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਵਲੰਟੀਅਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸਾਰੇ ਮਿਲ ਕੇ ਹੜ ਪੀੜਤਾਂ ਦਾ ਹੌਸਲਾ ਬਣਾਉਣਗੇ। ਪਿੰਡ ਨੂਰ ਸ਼ਾਹ ਦੇ ਦੌਰੇ ਦੌਰਾਨ ਡਾ. ਬਲਜੀਤ ਕੌਰ ਅਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬੰਨ੍ਹ ਕਿਨਾਰੇ ਹੜ ਪੀੜਤ ਲੋਕਾਂ ਦੇ ਨਾਲ ਲੰਗਰ ਛਕਿਆ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ