Monday, September 01, 2025

Chandigarh

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ : ਕੇ.ਈ.ਸਿਨਹਾ

August 31, 2025 06:25 PM
SehajTimes

ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਵਚਨਬੱਧ

ਪਾਣੀ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਕੇ ਜਾਣਿਆ ਸਥਿਤੀ ਦਾ ਹਾਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ। ਸ੍ਰੀ ਸਿਨਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨੇ ਅੱਜ ਅੰਮ੍ਰਿਤਸਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਰਹੇ ਸਨ। ਉਨ੍ਹਾਂ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਸ੍ਰੀ ਸਿਨਹਾ ਨੇ ਹੜ੍ਹ ਦੇ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਪਹੁੰਚ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੁਣ ਤੱਕ ਪਹੁੰਚਾਈ ਗਈ ਰਾਹਤ ਬਾਰੇ ਵੀ ਲੋਕਾਂ ਦੇ ਵਿਚਾਰ ਲਏ।‌ ਕਈ ਪਿੰਡਾਂ ਵਿੱਚ ਉਨ੍ਹਾਂ ਨੇ ਆਪ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦੀ ਵੰਡ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਉੱਤੇ ਆਉਣ ਲਈ ਪ੍ਰੇਰਿਆ। ਇਸ ਉਪਰੰਤ ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਬਚਾਅ ਅਤੇ ਰਾਹਤ ਲਈ ਅਪਣਾਈ ਗਈ ਰਣਨੀਤੀ ਅਤੇ ਹੁਣ ਤੱਕ ਮਿਲੀ ਕਾਮਯਾਬੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਉਹਨਾਂ ਨੇ ਫੌਜ ਦੇ ਜਵਾਨਾਂ, ਐਨ ਡੀ ਆਰ ਐਫ, ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਕੰਮ ਦੀ ਸਰਾਹਨਾ ਕੀਤੀ। ਮੁੱਖ ਸਕੱਤਰ ਨੇ ਬਮਿਆਲ, ਕੋਲੀਆਂ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਨਾਲ ਲੱਗਦੇ ਜ਼ਿਲਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘਟ ਰਿਹਾ ਹੈ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਨੇ ਐਨ. ਡੀ. ਆਰ. ਐਫ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪੰਜਾਬ ਸਰਕਾਰ ਦੀ ਤਰਫੋਂ ਜ਼ਿਲ੍ਹੇ ਵਿੱਚ ਰਾਹਤ ਕੰਮਾਂ ਲਈ ਤੈਨਾਤ ਕੀਤੇ ਗਏ ਪ੍ਰਬੰਧਕੀ ਸਕੱਤਰ ਪੱਧਰ ਦੇ ਅਧਿਕਾਰੀ ਜਿਨਾਂ ਵਿੱਚ ਸ੍ਰੀ ਕਮਲ ਕਿਸ਼ੋਰ ਯਾਦਵ, ਸ੍ਰੀ ਵਰਨ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਸ਼ਾਮਿਲ ਹਨ, ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਜ਼ਿਲਾ ਪੁਲਿਸ ਮੁਖੀ ਸ ਮਨਿੰਦਰ ਸਿੰਘ, ਡਿਪਟੀ ਕਮਾਂਡਰ ਅਨਿਲ ਤਾਲਕੁਤਰਾ ਐਨਡੀਆਰਐਫ, ਕਰਨਲ ਰੋਬਿਨ ਐਥਨੀ, ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਦੀਪ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

ਏ ਆਈ ਐਮ ਐਸ ਮੋਹਾਲੀ 'ਚ ਆਰਮਰ 2025 ਦੀ ਸ਼ੁਰੂਆਤ : 70 ਤੋਂ ਵੱਧ ਡੈਲੀਗੇਟਾਂ ਨੇ ਲਿਆ ਹਿੱਸਾ

ਨੈਸ਼ਨਲ ਸਪੋਰਟਸ ਡੇਅ ਮਨਾਇਆ

ਕੇਂਦਰ ਸਰਕਾਰ ਪੰਜਾਬ ਦੇ ਪੀੜਤ ਇਲਾਕਿਆਂ ਲਈ ਵਿਸ਼ੇਸ਼ ਪੈਕੇਜ ਦੇਵੇ : ਡਾਕਟਰ ਚਰਨਜੋਤ ਸਿੰਘ ਚੰਨੀ

ਸੈਣੀ ਸਭਾ ਡੇਰਾਬੱਸੀ ਨੇ ਨਗਰ ਖੇੜੇ ਤੇ ਕਰਵਾਇਆ ਹਵਨ ਅਤੇ ਭੰਡਾਰਾ

ਪੰਜਾਬੀ ਲਿਖਾਰੀ ਸਭਾ ਦੀ ਮਾਸਿਕ ਇਕੱਤਰਤਾ ਮੌਕੇ ਜਸਵਿੰਦਰ ਭੱਲਾ ਤੇ ਐਡਵੋਕੇਟ ਗੁਰਜਸਪਾਲ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਅਮਨ ਅਰੋੜਾ ਨੇ ਕੇਂਦਰ ਤੋਂ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕਰਨ ਅਤੇ ਹੜ੍ਹਾਂ ਦੇ ਮੁਆਵਜ਼ੇ ਵਿੱਚ 3 ਗੁਣਾ ਵਾਧਾ ਕਰਨ ਦੀ ਕੀਤੀ ਮੰਗ

ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਦੀ ਨਿਗਰਾਨੀ

ਡੇਰਾਬੱਸੀ ਵਿੱਚ ਤੈਕਵਾਂਡੋ ਚੈਂਪਿਅਨਸ਼ਿਪ ਸੰਪੰਨ

ਗੁਰਦਰਸ਼ਨ ਸਿੰਘ ਸੈਣੀ ਵੱਲੋ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਸਮੱਗਰੀ ਦਾ ਟਰੱਕ ਰਵਾਨਾ

ਜਾਨ-ਮਾਲ ਦੀ ਰਾਖੀ ਅਤੇ ਰਾਹਤ ਕੇਂਦਰਾਂ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣਾ ਰਾਜ ਸਰਕਾਰ ਦੀ ਤਰਜੀਹ: ਵਧੀਕ ਮੁੱਖ ਸਕੱਤਰ-ਕਮ : ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ