Wednesday, September 03, 2025

Majha

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

August 31, 2025 06:35 PM
SehajTimes

 ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ : ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ


 ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਵਰਗੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਗ੍ਰਿਫ਼ਤਾਰ ਕੀਤੇ ਅਪਰਾਧੀ: ਐਸਐਸਪੀ ਤਰਨਤਾਰਨ ਦੀਪਕ ਪਾਰੀਕ

ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਪੱਟੀ ਤਰਨਤਾਰਨ ਦੇ ਇੱਕ ਸੈਲੂਨ 'ਤੇ ਗੋਲੀਆਂ ਚਲਾਈਆਂ। ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲ ਆ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਪੀ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ 'ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਸ਼ੱਕੀ ਅਪਰਾਧੀਆਂ ਬਾਰੇ ਰਾਜ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਵਿਸ਼ੇਸ਼ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ, ਕੈਰੋਂ ਤਰਨਤਾਰਨ ਤੋਂ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ। ਐਸਐਸਪੀ ਨੇ ਕਿਹਾ ਕਿ ਇਸ ਸਬੰਧੀ ਕੇਸ ਥਾਣਾ ਸਿਟੀ ਪੱਟੀ ਤਰਨਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 125, 308(4) ਅਤੇ 324(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 131 ਮਿਤੀ 25/08/2025 ਪਹਿਲਾਂ ਹੀ ਦਰਜ ਹੈ।

Have something to say? Post your comment

 

More in Majha

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ 'ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ 'ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ : ਗੁਰਮੀਤ ਸਿੰਘ ਖੁੱਡੀਆਂ

ਹੜ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਰਾਊਂਡ ਸ਼ੁਰੂ, ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ : ਤਰੁਨ ਪ੍ਰੀਤ ਸਿੰਘ ਸੌਂਦ

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼