Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ 'ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

August 31, 2025 06:51 PM
SehajTimes

ਮਾਡਿਊਲ ਦੇ ਬਾਕੀ ਸਾਥੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ: ਏ.ਆਈ.ਜੀ. ਸੀ.ਆਈ. ਸੁਖਮਿੰਦਰ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ, ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ, ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਗੇਸ ਹੈਂਡ ਗ੍ਰਨੇਡ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸਤੌਲ ਬਰਾਮਦ ਕੀਤਾ ਹੈ। ਦੱਸਣਯੋਗ ਹੈ ਕਿ ਇਹ ਕਾਰਵਾਈ, ਸੀਆਈ ਪਠਾਨਕੋਟ ਨੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਵਾਲੇ ਇੱਕੋ ਨੈੱਟਵਰਕ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਟਾਰਗੇਟ ਕਿਲਿੰਗ ਨੂੰ ਟਾਲਣ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲ ਬਰਾਮਦ ਕਰਨ ਦੇ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅਮਲ ‘ਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ, ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਮਰਥਨ ਪ੍ਰਾਪਤ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਚੋਲੇ ਜ਼ਰੀਏ ਇਨ੍ਹਾਂ ਹੈਂਡਲਰਾਂ ਨਾਲ ਜਾਣੂ ਕਰਵਾਇਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰਨਾਂ ਮੈਂਬਰਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਕੋਸ਼ਿਸ਼ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੱਖ-ਵੱਖ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਵਿਸਫੋਟਕ ਅਤੇ ਫੰਡ ਮੁਹੱਈਆ ਕਰਵਾਏ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਨਕ੍ਰਿਪਟਡ ਐਪਸ ਅਤੇ ਵਰਚੁਅਲ ਫ਼ੋਨ ਨੰਬਰਾਂ ਦੀ ਵਰਤੋਂ ਕਰਕੇ ਆਪਣੇ ਹੈਂਡਲਰਾਂ ਨਾਲ ਸੰਚਾਰ ਕਰ ਰਹੇ ਸਨ।

ਏਆਈਜੀ ਨੇ ਕਿਹਾ ਕਿ ਇਸ ਬੀਕੇਆਈ ਸਮਰਥਿਤ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਗ੍ਰਿਫ਼ਤਾਰ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦੀ ਜਾਂਚ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਸ ਪੁਲਿਸ ਸਟੇਸ਼ਨ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 48 ਮਿਤੀ 30.08.2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ