Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ 'ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

August 31, 2025 08:00 PM
SehajTimes

ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ

ਕਿਹਾ, ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਅਤੇ ਇੱਕ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ: ਸਿਹਤ ਮੰਤਰੀ

ਗੁਰਦਾਸਪੁਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ।

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ