ਮਹਿਲ ਕਲਾਂ : ਐੱਸ.ਡੀ.ਐੱਮ. ਜੁਗਰਾਜ ਸਿੰਘ ਕਾਹਲੋਂ ਨੇ ਸਬ ਡਵੀਜ਼ਨ ਮਹਿਲ ਕਲਾਂ ਦੇ ਨਵੇਂ ਐੱਸ.ਡੀ.ਐੱਮ. ਵਜੋਂ ਆਪਣਾ ਵਾਧੂ ਚਾਰਜ ਸੰਭਾਲ ਲਿਆ। ਹੈ। ਇਸ ਉਪਰੰਤ ਐੱਸ.ਡੀ.ਐੱਮ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੇਨਿਥ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਹ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪਿੰਡਾਂ ਦੇ ਮੁਹਤਬਰਾਂ ਤੇ ਆਮ ਲੋਕਾਂ ਨੂੰ ਦਫਤਰ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ।ਕੰਮ ਲਈ ਆਉਣ ਵਾਲੇ ਲੋਕਾਂ ਦੇ ਕਾਰਜ ਪਹਿਲ ਦੇ ਅਧਾਰ 'ਤੇ ਨਿਪਟਾਏ ਜਾਣਗੇ। ਇਸ ਮੌਕੇ ਹਰਵਿੰਦਰ ਰਾਏ, ਮੈਡਮ ਗੁਰਮੀਤ ਕੌਰ, ਮਨਜੀਤ ਸਿੰਘ, ਬੇਨੁ ਗੋਪਾਲ, ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ ਵੱਲੋਂ ਐੱਸ ਡੀ ਐੱਮ ਜਗਰਾਜ ਸਿੰਘ ਕਾਹਲੋਂ ਨੂੰ ਜੀ ਆਇਆਂ ਨੂੰ ਆਖਦਿਆਂ ਗੁਲਦਸਤੇ ਭੇਟ ਕਰਕੇ ਸ਼ਾਨਦਾਰ ਨਿੱਘਾ ਸੁਆਗਤ ਕੀਤਾ ਗਿਆ।