Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਮੁੜ-ਵਸੇਬੇ ਦੀ ਨਿਗਰਾਨੀ

August 31, 2025 08:49 PM
SehajTimes

ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ

ਚੰਡੀਗੜ੍ਹ  : ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਆਪਕ ਰਾਹਤ ਅਤੇ ਮੁੜ-ਵਸੇਬੇ ਦੇ ਕੰਮਾਂ ਵਿੱਚ ਸਰਗਰਮੀ ਨਾਲ ਲੱਗੀ ਹੋਈ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀ ਇਹ ਯਕੀਨੀ ਬਣਾਉਣ ਲਈ ਪ੍ਰਭਾਵਿਤ ਇਲਾਕਿਆਂ ਦਾ ਲਗਾਤਾਰ ਦੌਰਾ ਕਰ ਰਹੇ ਹਨ ਕਿ ਲੋੜੀਂਦੀ ਸਹਾਇਤਾ ਲੋਕਾਂ ਤੱਕ ਪਹੁੰਚ ਸਕੇ ਅਤੇ ਪ੍ਰਸ਼ਾਸਨ ਦੇ ਰਾਹਤ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ। ਸਰਕਾਰ ਦੇ ਮੁੱਖ ਅਧਿਕਾਰੀਆਂ ਵੱਲੋਂ ਸਰੋਤ ਜੁਟਾਉਂਦਿਆਂ ਜ਼ਮੀਨੀ ਪੱਧਰ 'ਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਅਤੇ ਮੁੜ-ਵਸੇਬੇ ਲਈ ਸੰਸਦ ਮੈਂਬਰ ਵਜੋਂ ਆਪਣੇ ਫੰਡ ਵਿੱਚੋਂ 50 ਲੱਖ ਰੁਪਏ ਮਨਜ਼ੂਰ ਕੀਤੇ ਹਨ। ਇਹ ਫੰਡ ਮੁਕੇਰੀਆਂ ਹਲਕੇ ਵਿੱਚ ਧੁੱਸੀ ਬੰਨ੍ਹ ਅਤੇ ਚੱਬੇਵਾਲ ਹਲਕੇ ਵਿੱਚ ਕੁਕਰਾਂ ਡੈਮ ਨੂੰ ਮਜ਼ਬੂਤ ਕਰਨ ਅਤੇ ਮੁਰੰਮਤ ਕਰਨ ਲਈ ਵਰਤਿਆ ਜਾਵੇਗਾ, ਕਿਉਂਕਿ ਇਹ ਦੋਵੇਂ ਹੀ ਹਾਲ ਹੀ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘੱਗਰ ਨਦੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਖਨੌਰੀ ਹੈੱਡਵਰਕਸ ਦਾ ਦੌਰਾ ਕੀਤਾ ਅਤੇ ਕਿਹਾ ਕਿ ਪਾਣੀ ਦਾ ਪੱਧਰ ਇਸ ਵੇਲੇ 743.7 ਫੁੱਟ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ 748 ਫੁੱਟ ਤੋਂ ਕਾਫੀ ਹੇਠਾਂ ਹੈ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਕਾਬੂ ਹੇਠ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹਰਿਆਣਾ ਸਰਕਾਰ ਨੂੰ ਘੱਗਰ ਨਦੀ ਨੂੰ ਚੌੜਾ ਕਰਨ 'ਤੇ ਲਈ ਸਟੇਅ ਵਾਪਸ ਲੈਣ ਲਈ ਕਹੇ ਤਾਂ ਜੋ ਪੰਜਾਬ ਸਰਕਾਰ ਨਦੀ ਦੇ ਕਿਨਾਰਿਆਂ ਨੂੰ ਚੌੜਾ ਅਤੇ ਮਜ਼ਬੂਤ ਕਰਕੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਵਧਾ ਸਕੇ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਅਜਨਾਲਾ ਹਲਕੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਮੰਤਰੀਆਂ ਵੱਲੋਂ ਸਭ ਤੋਂ ਵੱਧ ਪ੍ਰਭਾਵਿਤ ਪਿੰਡ ਘੋਨੇਵਾਲ ਦਾ ਦੌਰਾ ਕੀਤਾ ਗਿਆ, ਜਿੱਥੇ ਉਹ ਭਾਰੀ ਮੀਂਹ ਦੇ ਬਾਵਜੂਦ ਟਰੈਕਟਰ 'ਤੇ ਪਹੁੰਚੇ। ਤਬਾਹੀ ਨੂੰ ਦੇਖ ਭਾਵੁਕ ਹੁੰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੰਤਰੀ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਨਰਹਾਵਾਲੀ, ਕਲਾਨੋਰ, ਮਛਰਾਲਾ, ਪੱਖੋਕੇ ਅਤੇ ਡੇਰਾ ਬਾਬਾ ਨਾਨਕ ਵਿੱਚ ਲਗਾਏ ਗਏ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ। ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੰਦ ਭਾਨ ਨਾਲੇ ਦੇ ਨੇੜੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਿੱਜੀ ਤੌਰ 'ਤੇ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਹਲਕੇ ਵਿੱਚ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ, ਜਿਸ ਵਿੱਚ 4,558 ਰਾਸ਼ਨ ਕਿੱਟਾਂ ਅਤੇ 2,017 ਪਸ਼ੂਆਂ ਦੇ ਚਾਰੇ ਦੇ ਬੋਰੇ ਸ਼ਾਮਲ ਹਨ, ਵੰਡੇ ਗਏ ਹਨ। ਔਰਤਾਂ ਨੂੰ ਸੈਨੇਟਰੀ ਪੈਡ ਅਤੇ ਮੱਛਰਦਾਨੀਆਂ ਵੀ ਪ੍ਰਦਾਨ ਕੀਤੀਆਂ ਗਈਆਂ, ਜਦੋਂ ਕਿ ਪ੍ਰਭਾਵਿਤ ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਘਰ ਖੋਲ੍ਹੇ ਗਏ ਹਨ, ਅਤੇ ਰਾਹਤ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਨਾਲ ਬਿਆਸ ਨਦੀ ਦੇ ਪੁਲ, ਜੋ ਕਿ ਟਾਂਡਾ ਅਤੇ ਸ੍ਰੀ ਹਰਗੋਬਿੰਦਪੁਰ ਨੂੰ ਜੋੜਦਾ ਹੈ, ਨੇੜੇ 'ਤੇ ਧੁੱਸੀ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਧੁੱਸੀ ਨੂੰ ਮਜ਼ਬੂਤ ਅਤੇ ਸੁਰੱਖਿਅਤ ਕਰਨ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਮਿਆਣੀ ਪਿੰਡ ਦੇ ਇੱਕ ਰਾਹਤ ਕੈਂਪ ਦਾ ਵੀ ਦੌਰਾ ਕੀਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ "ਸਾਡਾ ਐਮ.ਐਲ.ਏ. ਸਾਡੇ ਵਿੱਚ" ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਭਾਖੜਾ ਡੈਮ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਦਾ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਮੁੱਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਅਤ ਕਰਨ ਲਈ 15 ਕਰੋੜ ਰੁਪਏ ਖਰਚ ਕੀਤੇ ਹਨ, ਜਿਸ ਨਾਲ ਇਸ ਸਾਲ ਖੇਤਰ ਨੂੰ ਹੜ੍ਹਾਂ ਤੋਂ ਬਚਾਇਆ ਗਿਆ ਹੈ। ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਜੋ ਵੀ ਖੇਤਰ ਹੜ੍ਹ ਪ੍ਰਭਾਵਿਤ ਹਨ ਉਨ੍ਹਾਂ ਖੇਤਰਾਂ ਅੰਦਰ ਰਾਹਤ ਸਮੱਗਰੀ ਦੀ ਵੰਡ ਦਾ ਕਾਰਜ ਲਗਾਤਾਰ ਜਾਰੀ ਹੈ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਬਮਿਆਲ ਖੇਤਰ ਦੇ ਪਿੰਡ ਬਮਿਆਲ, ਪਲਾਹ, ਚੱਕ ਅਮੀਰ ਅਤੇ ਹੋਰਨਾਂ ਪਿੰਡਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ। ਪੱਟੀ ਹਲਕੇ ਵਿੱਚ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਜਲੋਕੇ, ਕੋਟ ਬੁੱਢਾ, ਭਾਓਵਾਲ ਅਤੇ ਰਸੂਲਪੁਰ ਵਰਗੇ ਪਿੰਡਾਂ ਵਿੱਚ ਸਥਿਤੀ ਦਾ ਜਾਇਜਾ ਲਿਆ। ਉਨ੍ਹਾਂ ਨੇ ਪ੍ਰਭਾਵਤ ਇਲਾਕਿਆਂ ਦੇ ਵਸਨੀਕਾਂ ਨੂੰ ਰਾਸ਼ਨ, ਦਵਾਈਆਂ, ਤਰਪਾਲਾਂ ਅਤੇ ਪਸ਼ੂਆਂ ਲਈ ਚਾਰਾ ਸਮੇਤ ਜ਼ਰੂਰੀ ਵਸਤਾਂ ਪ੍ਰਦਾਨ ਕੀਤੀਆਂ।

ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਅਤੇ ਰਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਚਮੀਆਰੀ ਪਿੰਡ ਵਿਖੇ ਰਾਹਤ ਕੇਂਦਰ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਵਰੁਣ ਰੂਜਮ ਅਤੇ ਬਸੰਤ ਗਰਗ ਸਮੇਤ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ