ਮਾਲੇਰਕੋਟਲਾ : ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਅਤੇ ਸੂਬੇ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ-2025’ ਸੀਜਨ-4 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੰਗਰੂਰ ਤੋਂ ਸ਼ੁਰੂ ਕੀਤੀ ਮਸ਼ਾਲ ਅੱਜ ਵੱਖ ਵੱਖ ਜ਼ਿਲ੍ਹਿਆਂ ਤੋਂ ਹੁੰਦੀ ਹੋਈ ਦੇਰ ਸ਼ਾਮ ਜ਼ਿਲ੍ਹਾ ਲੁਧਿਆਣਾ ਤੋਂ ਮਾਲੇਰਕੋਟਲਾ ਵਿਖੇ ਪੁੱਜੀ। ਜਿਲ੍ਹਾ ਲੁਧਿਆਣਾ ਤੋਂ ਪੈਰ੍ਹਾ ਐਥਲੀਟ ਮੁਹੰਮਦ ਇਆਸਰ, ਏਸੀਅਨ ਪੈਰ੍ਹਾ ਗੇਮਜ, ਬਰਾਊਜ ਮੈਡਲਿਸਟ ਵੱਲੋ ਮਸਾਲ ਰਸੀਵ ਕੀਤੀ ਗਈ। ਜਾਗਰੂਕਤਾ ਮਸ਼ਾਲ ਦੇ ਸਥਾਨਕ ਜਾਕਿਰ ਹੁਸੈਨ ਸਟੇਡੀਅਮ ਵਿਖੇ ਪਹੁੰਚਣ ’ਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਗੱਜਣਮਾਜਰਾ, ਤਹਿਸੀਲਦਾਰ ਰੀਤੂ,ਪੀ.ਏ.ਟੂ ਵਿਧਾਇਕ ਮਾਲੇਰਕੋਟਲਾ ਗੁਰਮੁੱਖ ਸਿੰਘ,ਪ੍ਰਧਾਨ ਸੰਤੋਖ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਤੋਂ ਇਲਾਵਾ ਵੱਡੀ ਤਦਾਰ ਵਿੱਚ ਖੇਡ ਪ੍ਰੇਮੀ ਵੀ ਮੌਜੂਦ ਸਨ । ਇਸ ਦੌਰਾਨ ਮਸ਼ਾਲ ਮਾਰਚ ਵਿਚ ਹਿੱਸਾ ਲੈ ਰਹੇ ਸਮੂਹ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਥਾਨਕ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਸਵਾਗਤ ਕਰਦੇ ਹੋਏ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਚੋਥੀ ਵਾਰ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਆਪਣਾ ਅਹਿਮ ਯੋਗਦਾਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਜਵਾਨੀ ਖੇਡਾਂ ਨਾਲ ਜੁੜ ਕੇ ਨਸ਼ੇ ਤੋਂ ਦੂਰ ਰਹੇਗੀ ਅਤੇ ਪੰਜਾਬ ਇਕ ਵਾਰ ਫਿਰ ਹੱਸਦਾ-ਵਸਦਾ, ਖੇਡਦਾ ਅਤੇ ਰੰਗਲਾ ਪੰਜਾਬ ਬਣ ਸਕੇਗਾ। ਜਿਸ ਸਦਕਾ ਪਿਡਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ੍ਹਨ ਲਈ ਸਪੋਰਟਸ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ । ਉਨ੍ਹਾ ਦੱਸਿਆ ਕਿ ਜਾਗਰੂਕਤਾ ਮਸਾਲ ਨੂੰ ਮਾਲੇਰਕੋਟਲਾ ਤੋਂ ਪਟਿਆਲਾ ਜ਼ਿਲ੍ਹੇ ਲਈ ਰਵਾਨਾ ਕੀਤਾ ਜਾਵੇਗਾ ।