ਮਹਿਲ ਕਲਾਂ : ਸੰਸਾਰ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਪੰਜਾਬ ਨੂੰ ਹੜਾਂ ਤੋਂ ਬਚਾਉਣ ਲਈ ਸ੍ਰੀ ਸੰਪਟ ਅਖੰਡ ਪਾਠ ਜੀ ਦੇ ਪਾਵਨ ਪਾਠ ਪ੍ਰਕਾਸ਼ ਕੀਤੇ ਗਏ। ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਅੱਜ ਪ੍ਰਕਾਸ਼ ਕੀਤੇ ਗਏ ਪਾਠਾਂ ਦੇ ਭੋਗ 6 ਸਤੰਬਰ ਸ਼ਨੀਵਾਰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ। ਇਸ ਮੌਕੇ ਕੀਰਤਨੀ ਜਥੇ ਗੁਰੂ ਮਹਿਮਾ ਦਾ ਗੁਣਗਾਨ ਕਰਨਗੇ। ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਕਿਰਪਾ ਕਰਨ ਪੰਜਾਬ ਨੂੰ ਇਸ ਬਿਪਤਾ ਦੀ ਘੜੀ ਵਿੱਚੋਂ ਸੁਰੱਖਿਆ ਬਾਹਰ ਕੱਢਣ। ਉਹਨਾਂ ਕਿਹਾ ਕਿ ਦੇਸ਼ ਦੁਨੀਆ ਵਿੱਚ ਵੱਸਦੀਆਂ ਸਿੱਖ ਸੰਗਤਾਂ ਵੀ ਹੜਾਂ ਵਿੱਚ ਫਸੇ ਆਪਣੇ ਭਰਾਵਾਂ ਦੀ ਬਾਂਹ ਫੜਨ। ਹਰ ਇੱਕ ਵਿਅਕਤੀ ਆਪਣੀ ਸਮਰਥਾ ਅਨੁਸਾਰ ਸੇਵਾ ਕਰੇ। ਇਸ ਮੌਕੇ ਬਾਬਾ ਮੇਹਰ ਸਿੰਘ ਨਾਨਕਸਰ ਬਾਬਾ ਗੁਰਚਰਨ ਸਿੰਘ ਨਾਨਕਸਰ ਦਿੱਲੀ ਭਾਈ ਗੇਜਾ ਸਿੰਘ ਭਾਈ ਨਿਰਮਲ ਸਿੰਘ ਭਾਈ ਬਿੰਦਰ ਸਿੰਘ ਭਾਈ ਮਨਜੀਤ ਸਿੰਘ ਭਾਈ ਸਤਨਾਮ ਸਿੰਘ ਅਤੇ ਭਾਈ ਜੱਸਾ ਸਿੰਘ ਆਦਿ ਹਾਜ਼ਰ ਸਨ