Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

September 01, 2025 05:08 PM
SehajTimes

ਪੰਜਾਬ ਪਿਛਲੀ ਅੱਧੀ ਸਦੀ ਦੇ ਭਿਆਨਕ ਹੜ੍ਹਾਂ ਦੀ ਮਾਰ ਹੇਠ, ਸਿੱਧਾ ਅਸਰ ਦੇਸ਼ ਦੇ ਅੰਨ ਭੰਡਾਰ ਉਪਰ ਪਵੇਗਾ: ਮੀਤ ਹੇਅਰ

ਚੰਡੀਗੜ੍ਹ :  ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ ਦਾ ਨੁਕਸਾਨ ਹੋਇਆ ਹੈ ਉਥੇ ਵੱਡੇ ਰਕਬੇ ਵਿੱਚ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਦਾ ਸਿੱਧਾ ਮਾੜਾ ਅਸਰ ਦੇਸ਼ ਦੇ ਅੰਨ ਭੰਡਾਰ ਉਪਰ ਹੋਵੇਗਾ। ਦੇਸ਼ ਦੇ ਅੰਨ ਭੰਡਾਰ ਸੂਬੇ ਉਤੇ ਆਈ ਇਸ ਆਫ਼ਤ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਫਸਲ ਦਾ ਨੁਕਸਾਨ ਉਦੋਂ ਹੋਇਆ ਹੈ ਜਦੋਂ ਕਿ ਵਾਢੀ ਸੀਜ਼ਨ ਬਰੂਹਾਂ ਉਤੇ ਹੈ। ਲੋਕਾਂ ਦੇ ਜਾਨੀ ਅਤੇ ਮਾਲੀ ਨੁਕਸਾਨ ਦੇ ਨਾਲ ਪਸ਼ੂਆਂ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਡੇਅਰੀ ਫਾਰਮਿੰਗ ਅਤੇ ਪਸ਼ੂ ਪਾਲਣ ਦੇ ਸਹਾਇਕ ਧੰਦਿਆਂ ਉਤੇ ਮਾੜਾ ਅਸਰ ਹੋਇਆ ਹੈ।

ਲੋਕ ਸਭਾ ਮੈਂਬਰ ਨੇ ਪੰਜਾਬ ਵਿੱਚ ਆਏ ਹੜ੍ਹਾਂ ਪਿਛਲੇ ਕਾਰਨਾਂ ਉਤੇ ਝਾਤੀ ਮਾਰਦਿਆਂ ਦੱਸਿਆ ਕਿ ਹਿਮਾਚਲ ਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਾਰਸ਼ਾਂ ਕਾਰਨ ਰਾਵੀ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਰਣਜੀਤ ਸਾਗਰ ਡੈਮ ਵਿੱਚ ਪਿਛਲੇ 10 ਦਿਨਾਂ ਵਿੱਚ 25 ਫੁੱਟ ਪਾਣੀ ਦਾ ਪੱਧਰ ਵਧਿਆ ਜਿਸ ਕਾਰਨ 1988 ਵਿੱਚ ਛੱਡੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਸਿੱਟੇ ਵਜੋਂ ਮਾਝੇ ਦੇ ਤਿੰਨ ਜ਼ਿਲਿਆਂ ਵਿੱਚ 300 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਵਧੇ ਪਾਣੀ ਦੇ ਪੱਧਰ ਕਾਰਨ ਬਿਆਸ ਵਿੱਚ ਪਾਣੀ ਛੱਡੇ ਜਾਣ ਨਾਲ ਕਪੂਰਥਲਾ, ਹੁਸ਼ਿਆਰਪੁਰ ਜ਼ਿਲੇ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਸ਼ਾਂ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸਤਲੁਜ ਦਰਿਆ ਕੰਡੇ ਜ਼ਿਲਿ੍ਹਆਂ ਨੂੰ ਵੱਡੀ ਮਾਰ ਪਈ ਹੈ। ਬੀਤੇ ਦਿਨ ਤੋਂ ਪੈ ਰਹੀ ਬਾਰਸ਼ ਕਾਰਨ ਘੱਗਰ ਕੰਡਿਆਂ ਵਿੱਚ ਹਾਈ ਅਲਰਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਨਿਰੰਤਰ ਮੀਂਹ ਪੈ ਰਹੇ ਹਨ ਅਤੇ ਜੋ ਸਤੰਬਰ ਵਿੱਚ ਵੀ ਜਾਰੀ ਹਨ।

ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਨੂੰ ਵਿਸ਼ੇਸ਼ ਕੇਂਦਰੀ ਪੈਕੇਜ ਦੇਣ ਦੀ ਮੰਗ ਕੀਤੀ ਹੈ। ਇਸ ਪੈਕੇਜ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ, ਨੁਕਸਾਨੇ ਬੁਨਿਆਦੀ ਢਾਂਚਾ ਨੂੰ ਮੁੜ ਤਿਆਰ ਕਰਨਾ ਜਿਸ ਵਿੱਚ ਸਿੰਜਾਈ ਵਿਵਸਥਾ ਅਤੇ ਦਰਿਆਵਾਂ ਦੇ ਕੰਡਿਆਂ ਦੀ ਮੁਰੰਮਤ ਸ਼ਾਮਲ ਹੋਵੇ। ਘੱਗਰ ਦੇ ਪੱਕੇ ਪ੍ਰਬੰਧ ਦੇ ਨਾਲ ਦਰਿਆਵਾਂ ਦੇ ਕੰਡੇ ਘੱਟੋ-ਘੱਟ ਸਾਢੇ ਚਾਰ ਫੁੱਟ ਤੱਕ ਮਜ਼ਬੂਤੀ ਨਾਲ ਤਿਆਰ ਕਰਨਾ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਿਵੇਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਗਿਆ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਕੇਂਦਰ ਸਰਕਾਰ ਵਿੱਚ ਤਾਇਨਾਤ ਉਚ ਆਗੂਆਂ ਦਾ ਦੌਰਾ ਕਰਵਾਇਆ ਜਾਵੇ ਤਾਂ ਜੋ ਉਹ ਜ਼ਮੀਨੀ ਪੱਧਰ ਉਤੇ ਹੋਏ ਨੁਕਸਾਨ ਨੂੰ ਖੁਦ ਦੇਖ ਸਕਣ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ