Thursday, September 04, 2025

Malwa

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

September 01, 2025 08:28 PM
Arvinder Singh

ਪਟਿਆਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ 'ਤੇ ਹੀ ਬਰਾਮਦ ਕਰ ਲਈ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ, ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Malwa

ਸੁਰਜੀਤ ਧੀਮਾਨ ਨੇ ਸੱਗੂ ਪਰਵਾਰ ਨਾਲ ਦੁੱਖ ਵੰਡਾਇਆ 

ਸ਼ੇਰੋਂ ਦੇ ਲੋਕਾਂ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਚੁਕਿਆ ਬੀੜਾ

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਅੱਸੂ ਦੇ ਨਵਰਾਤਰਿਆਂ ਸਬੰਧੀ ਏ.ਡੀ.ਸੀ.ਸਿਮਰਪ੍ਰੀਤ ਕੌਰ ਵੱਲੋਂ ਤਿਆਰੀਆਂ ਦਾ ਜਾਇਜ਼ਾ

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ

ਘੱਗਰ ਖ਼ਤਰੇ ਦਾ ਨਿਸ਼ਾਨ ਟੱਪਿਆ, ਲੋਕਾਂ ਵਿੱਚ ਸਹਿਮ ਦਾ ਮਾਹੌਲ

ਤਾਰਾ ਫੀਡ ਮੁਸ਼ਕਿਲ ਘੜੀ 'ਚ ਹਮੇਸ਼ਾ ਪੰਜਾਬੀਆਂ ਦੇ ਨਾਲ ਖੜਦੀ ਹੈ : ਐਮ.ਡੀ ਬਲਵੰਤ ਸਿੰਘ

ਚੜ੍ਹਦੀ ਕਲਾ ਦੇ ਪ੍ਰਤੀਕ ਹਨ ਹੜ੍ਹ ਪੀੜਤ ਪਿੰਡਾਂ ਦੇ ਲੋਕ : ਐੱਸ. ਐੱਸ. ਚੱਠਾ

ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਬੀਰ ਸਿੰਘ ਮਾਈਸਰਖਾਨਾ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

ਡੀ.ਸੀ., ਐਸ.ਐਸ.ਪੀ. ਨੇ ਕੀਤਾ ਭਾਰੀ ਮੀਂਹ ਕਾਰਣ ਪ੍ਰਭਾਵਿਤ ਪਿੰਡਾਂ ਦਾ ਦੌਰਾ, ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਨੂੰ ਮਿਲੇ