Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਰੜ-ਲਾਂਡਰਾਂ ਸੜਕ ਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਸੜ੍ਹਕ ਨੂੰ ਤੁਰੰਤ ਕੀਤਾ ਜਾਵੇ ਠੀਕ : ਡੀ ਸੀ ਕੋਮਲ ਮਿੱਤਲ

September 01, 2025 09:07 PM
SehajTimes

ਸ਼ਿਵਾਲਿਕ ਸਿਟੀ ਤੇ ਨਾਲ ਲੱਗਦੀਆਂ ਕਲੋਨੀਆਂ ਦੀ ਸੀਵਰੇਜ ਨਿਕਾਸੀ ਦਾ ਪ੍ਰਬੰਧ ਵੀ ਜਲਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਸ਼ਾਮ ਖਰੜ ਲਾਂਡਰਾਂ ਰੋਡ ਤੇ ਨਿਯਮਿਤ ਰੂਪ ਵਿੱਚ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਸੜਕ ਦੀ ਤੁਰੰਤ ਮੁਰੰਮਤ ਦੇ ਸਬੰਧ ਵਿੱਚ ਦੌਰਾ ਕੀਤਾ ਗਿਆ। ਉਹਨਾਂ ਇਸ ਮੌਕੇ ਮੌਜੂਦ ਨੈਸ਼ਨਲ ਹਾਈਵੇਅ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਥਾਵਾਂ ਤੇ ਨਗਰ ਕੌਂਸਲ ਖਰੜ ਵੱਲੋਂ ਲਗਾਏ ਪੰਪ, ਖੜ੍ਹੇ ਪਾਣੀ ਨੂੰ ਖਾਲੀ ਕਰ ਰਹੇ ਹਨ, ਉਨ੍ਹਾਂ ਥਾਵਾਂ ਤੇ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੜ੍ਹਕ ਤੇ ਸ਼ਿਵਾਲਿਕ ਸਿਟੀ ਤੇ ਹੋਰ ਸੋਸਾਇਟੀਆਂ ਦੇ ਸੀਵਰੇਜ ਅਤੇ ਦੂਸਰੇ ਪਾਣੀ ਦਾ ਨਿਕਾਸ ਨੈਸ਼ਨਲ ਹਾਈਵੇ ਦੀ ਡਰੇਨ ਵਿੱਚ ਹੁੰਦਾ ਹੈ ਪਰ ਲਗਾਤਾਰ ਬਾਰਸ਼ ਕਾਰਨ ਇਹ ਡਰੇਨ ਵੀ ਭਰ ਗਈ ਹੈ, ਜਿਸ ਕਾਰਨ ਹੁਣ ਇਹ ਪਾਣੀ ਸੜ੍ਹਕ ਤੇ ਖੜ੍ਹਨਾ ਸ਼ੁਰੂ ਹੋ ਗਿਆ ਹੈ, ਜਿਸ ਦੇ ਤੁਰੰਤ ਨਿਪਟਾਰੇ ਲਈ ਨਗਰ ਕੌਂਸਲ ਦੇ ਪੰਪ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਹੁੰਦੇ ਹੀ ਨੈਸ਼ਨਲ ਹਾਈਵੇ ਵਲੋਂ ਸੜ੍ਹਕ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਿਵਾਲਿਕ ਸਿਟੀ ਅਤੇ ਨਾਲ ਲੱਗਦੀਆਂ ਹੋਰ ਕਲੋਨੀਆਂ ਦੇ ਸੀਵਰੇਜ ਦੇ ਨਿਕਾਸੀ ਪਾਣੀ ਨੂੰ ਨਵੇਂ ਬਣ ਰਹੇ ਸ਼ਿਵਾਲਿਕ ਨੇੜਲੇ ਐਸਟੀਪੀ ਨਾਲ ਜੋੜਿਆ ਜਾਵੇਗਾ ਜਿਸ ਸਬੰਧੀ ਸੀਵਰੇਜ ਬੋਰਡ ਦੁਆਰਾ ਪਾਈਪਲਾਈਨ ਪਾਉਣ ਦੇ ਲੋੜੀਂਦੇ ਟੈਂਡਰ ਹੋ ਚੁੱਕੇ ਹਨ ਅਤੇ ਮੌਸਮ ਸਾਫ ਹੁੰਦੇ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਖਤਮ ਹੁੰਦੇ ਹੀ ਇਹ ਕਨੈਕਸ਼ਨ ਨਵੇਂ ਬਣਨ ਵਾਲੇ ਐਸਟੀਪੀ ਨਾਲ ਜੋੜ ਦਿੱਤਾ ਜਾਵੇਗਾ, ਜਿਸ ਨਾਲ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਅਤੇ ਖਰੜ ਦੇ ਐਸ ਡੀਨਐਮ ਸ੍ਰੀਮਤੀ ਦਿਵਿਆ ਪੀ ਵੀ ਮੌਜੂਦ ਸਨ।

Have something to say? Post your comment

 

More in Chandigarh

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ