Monday, October 20, 2025

Chandigarh

ਕੇਂਦਰ ਸਰਕਾਰ ਦੁੱਖ ਦੀ ਘੜੀ ਵਿੱਚ ਆਪਣੀ ਜਿੰਮੇਵਾਰੀ ਸਮਝਦਿਆਂ ਪੰਜਾਬ ਦੀ ਬਾਂਹ ਫੜੇ : ਹਰਚੰਦ ਸਿੰਘ ਬਰਸਟ

September 01, 2025 09:27 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸਨੂੰ ਗੰਭੀਰਤਾ ਨਾਲ ਲੈਂਦੀਆਂ ਹੋਇਆ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਦੇ 60,000 ਕਰੋੜ ਰੁਪਏ ਦੇ ਰੁਕੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ। ਅਜਿਹੇ ਹਾਲਾਤ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਬਾਂਹ ਫੜਣ ਲਈ ਅੱਗੇ ਨਹੀਂ ਆ ਰਹੀ ਹੈ। ਜਦੋਂ ਕਿ ਕੇਂਦਰ ਸਰਕਾਰ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਦੀ ਬਾਂਹ ਫੜਨੀ ਚਾਹੀਦੀ ਹੈ। ਕੇਂਦਰ ਸਰਕਾਰ ਵੱਲ ਪੰਜਾਬ ਸਰਕਾਰ ਦਾ ਆਰ.ਡੀ.ਐਫ., ਹੈਲਥ ਮਿਸ਼ਨ, ਪ੍ਰਧਾਨ ਮੰਤਰੀ ਸੜਕ ਯੋਜਨਾ ਅਤੇ ਜੀ.ਐਸ.ਟੀ. ਦਾ ਘਾਟਾ ਸਮੇਤ 60,000 ਕਰੋੜ ਰੁਪਇਆ ਦਾ ਬਕਾਇਆ ਖੜਾ ਹੈ। ਸ. ਬਰਸਟ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਫਰਜ਼ ਬਣਦਾ ਹੈ ਕਿ ਅੱਜ ਇਸ ਵਿਪਤਾ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੀ ਵੱਧ ਤੋਂ ਵੱਧ ਮਦਦ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨ ਵੱਲੋਂ ਹੜ੍ਹ ਪੀੜਿਤਾਂ ਲਈ ਜੋ ਵੀ ਉਪਰਾਲੇ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਪਰਮਾਤਮਾ ਜਲਦੀ ਰਾਹਤ ਦੇਵੇ।

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ