Monday, December 08, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

September 01, 2025 09:33 PM
SehajTimes

ਕਿਹਾ, ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਨੂੰ ਕੇਂਦਰ ਸਰਕਾਰ ਤੋਂ ਤੁਰੰਤ ਮਦਦ ਦੀ ਲੋੜ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਬਾਅਦ ਦੁਪਹਿਰ ਅਜਨਾਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਦੇ ਪੰਜ ਟਰੱਕਾਂ ਨੂੰ ਆਪ ਦਫ਼ਤਰ, ਸੈਕਟਰ 76, ਮੋਹਾਲੀ ਤੋਂ ਰਵਾਨਾ ਕੀਤੇ। ਰਾਹਤ ਟਰੱਕਾਂ ਵਿੱਚ 1,000 ਰਾਸ਼ਨ ਕਿੱਟਾਂ, ਪੀਣ ਵਾਲੇ ਪਾਣੀ ਦੇ 600 ਪੈਕੇਟ, 400 ਮੱਛਰਦਾਨੀ, 400 ਗੱਦੇ ਅਤੇ 200 ਫੋਲਡਿੰਗ ਬਿਸਤਰੇ ਸਨ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਪੰਜਾਬ ਦੇ ਲੋਕਾਂ ਦਾ ਰਾਹਤ ਕਾਰਜਾਂ ਵਿੱਚ ਉਨ੍ਹਾਂ ਦੇ ਭਾਰੀ ਯੋਗਦਾਨ ਲਈ ਧੰਨਵਾਦ ਪ੍ਰਗਟ ਕਰਦੇ ਹੋਏ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਲਈ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੇ ਇਨ੍ਹਾਂ ਲੋਕਾਂ ਨਾਲ ਖੜ੍ਹੀ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪ੍ਰਸ਼ਾਸਨਿਕ ਮਸ਼ੀਨਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਮਨੁੱਖਤਾ ਦੀ ਸੇਵਾ ਵਿੱਚ ਲਾਮਬੰਦ ਕਰਕੇ, ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪੰਜਾਬ ਭਾਜਪਾ ਦੇ ਆਗੂਆਂ ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਈਕਮਾਨ ਨੂੰ ਇਸ ਲੋੜ ਦੀ ਘੜੀ ਵਿੱਚ ਪੰਜਾਬ ਦਾ ਸਮਰਥਨ ਕਰਨ ਲਈ ਪ੍ਰੇਰਿਤ ਕਰਨ। ਸ੍ਰੀ ਚੀਮਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੀ ਉਦਾਸੀਨਤਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੌਜੂਦਾ ਹੜ੍ਹ ਸੰਕਟ ਪ੍ਰਤੀ ਉਨ੍ਹਾਂ ਦੀ ਚੁੱਪੀ ਪੰਜਾਬ ਦੇ ਲੋਕਾਂ ਪ੍ਰਤੀ ਉਦਾਸੀਨ ਰਵੱਈਏ ਨੂੰ ਦਰਸਾਉਂਦੀ ਹੈ। ਇਸ ਮੌਕੇ ਸ੍ਰੀ ਚੀਮਾ ਦੇ ਨਾਲ ਵਿਧਾਇਕ ਕੁਲਵੰਤ ਸਿੰਘ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦ ਮਿੱਤਲ ਅਤੇ ਹੋਰ ਸਥਾਨਕ 'ਆਪ' ਆਗੂ ਵੀ ਸਨ।

Have something to say? Post your comment

 

More in Chandigarh

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ