ਮਹਿਲ ਕਲਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਵਿਖੇ ਅਕਾਦਮਿਕ ਸੈਸ਼ਨ 2025 -26 ਦੀ ਸ਼ੁਰੂਆਤ ਸੰਬੰਧੀ ਸੰਸਥਾ ਦੇ ਸਟਾਫ਼ ਅਤੇ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸੰਸਥਾ ਦੀਆਂ ਵਿਦਿਆਰਥਣਾਂ ਦੁਆਰਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮੇਂ ਸੰਸਥਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਸਮੇਂ ਡਾ. ਚਰਨਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਸਾਨੂੰ ਸਕਾਰਾਤਮਕ ਊਰਜਾ ਨਾਲ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਦੱਸਿਆ ਕਿਹਾ ਪੰਜਾਬ ਵਿੱਚ ਪੈਦਾ ਹੋਈ ਹੜ੍ਹ ਦੀ ਸਥਿਤੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾ ਰਹੀ ਮਦਦ ਦੇ ਤਹਿਤ ਸਕੱਤਰ (ਵਿੱਦਿਆ) ਇੰਜੀ. ਸੁਖਮਿੰਦਰ ਸਿੰਘ ਜੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਸਥਾ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਹੜ੍ਹਾਂ ਦੀ ਸਥਿਤੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦੀ ਹਰੇਕ ਤਰ੍ਹਾਂ ਦੀ ਮਦਦ ਲਈ ਸੰਸਥਾ ਦੇ ਦਰਵਾਜ਼ੇ ਖੁੱਲ੍ਹੇ ਹਨ| ਲੋਕਲ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਥੇਦਾਰ ਨਿਸ਼ਾਨ ਸਿੰਘ ਭੋਲਾ ਜੀ ਨੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਭ ਨੂੰ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸਰਪੰਚ ਸ. ਬਲਵੀਰ ਸਿੰਘ ਮਾਨ, ਸ. ਪਰਮਿੰਦਰ ਸਿੰਘ ਸੰਧੂ, ਸ. ਜਗਜੀਤ ਸਿੰਘ ਨੰਬਰਦਾਰ, ਸ. ਲਖਵਿੰਦਰ ਸਿੰਘ ਧਾਲੀਵਾਲ, ਸ. ਸੁਦਾਗਰ ਸਿੰਘ ਧਾਲੀਵਾਲ, ਸ. ਦਲਜੀਤ ਸਿੰਘ ਮਾਨ, ਸ. ਗੁਰਜੰਟ ਸਿੰਘ ਧਾਲੀਵਾਲ, ਹੋਰ ਸਨਮਾਨਿਤ ਸ਼ਖ਼ਸੀਅਤਾਂ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਡਾ. ਜਨਮੀਤ ਸਿੰਘ ਵੱਲੋਂ ਨਿਭਾਈ ਗਈ।