ਅਹਿਮਦਗੜ : ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਜੋਕਿ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰਦਿਆ ਕਲੱਬ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਕਾਰਜ ਕਰਕੇ ਦੇਸ਼ ਵਿਦੇਸ਼ ਅੰਦਰ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਜਿਸ ਦੇ ਤਹਿਤ ਸਟੇਟ ਅਵਾਰਡੀ ਸਮਾਜ ਸੇਵੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈਲਫ਼ੇਅਰ ਕਲੱਬ ਰਜਿ ਵਲੋਂ 113 ਵਾਂ ਰਾਸ਼ਨ ਵੰਡ ਸਮਾਗਮ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਹੇਠ ਅਗਰਵਾਲ ਧਰਮਸ਼ਾਲਾ ਅਹਿਮਦਗੜ੍ਹ ਵਿੱਖੇ ਕਰਵਾਇਆ ਗਿਆ। ਇਸ ਮੌਕੇ ਪ੍ਰਧਾਨ ਰਾਕੇਸ਼ ਗਰਗ ਨੇ ਕਿਹਾ ਕਿ ਸੰਸਥਾ ਦਾਨੀ ਸੱਜਣਾਂ ਦੀ ਹਮੇਸ਼ਾ ਸ਼ੁਕਰਗੁਜ਼ਾਰ ਰਹੇਗੀ ਜਿਨ੍ਹਾਂ ਦੀ ਬਦੌਲਤ ਅਸੀਂ ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਕਾਰਜ ਕਰਨ ਦੇ ਸਮਰੱਥ ਹੋਏ ਹਾਂ। ਉਨਾਂ ਲੋੜਵੰਦ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਂਣ ਦੇਣਗੇ ਅਤੇ ਆਪਣੇ ਸੀਮਤ ਸਾਧਨਾਂ ਰਾਹੀਂ ਜਰੂਰਤਮੰਦਾਂ ਦੀ ਹਰ ਸੰਭਵ ਮਦਦ ਕਰਦੇ ਰਹਿਣਗੇ। ਇਸ ਮੌਕੇ ਪ੍ਰਧਾਨ ਰਾਕੇਸ਼ ਗਰਗ, ਅਰੁਣ ਵਰਮਾ, ਮਾਸਟਰ ਜਸਵੀਰ ਸਿੰਘ, ਰੌਸ਼ਨ ਖਾਨ, ਮਾਸਟਰ ਮੇਜਰ ਸਿੰਘ ਬਲਜਿੰਦਰ ਧਾਲੀਵਾਲ, ਨਵਾਬ ਜੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।