ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਭਾਰੀ ਬਰਸਾਤ ਦੀ ਚੇਤਾਵਨੀ ਦੇ ਵਿੱਚ ਸਾਰੇ ਫੀਲਡ ਅਧਿਕਾਰੀਆਂ ਨੂੰ ਮੁੱਖ ਦਫਤਰ 'ਤੇ ਬੇਣ ਰਹਿਣ ਅਤੇ 5 ਸਤੰਬਰ ਤੱਕ ਸਖਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਅੱਜ ਸਾਰੇ ਡਿਵੀਜਨਲ ਕਮਿਸ਼ਨਰਾਂ, ਰੇਂਜ ਆਈਜੀਪੀ, ਏਡੀਜੀਪੀ, ਡਿਪਟੀ ਕਮਿਸ਼ਨਰਾਂ, ਪੁਲਿਸ ਸੁਪਰਡੈਂਟਾਂ ਅਤੇ ਸਬ-ਡਿਵੀਜਨਲ ਮੈਜੀਸਟ੍ਰੇਟ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਵੱਲੋਂ ਅਗਾਮੀ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਰਸਾਤ ਦੀ ਸੰਭਾਵਨਾ ਜਤਾਈ ਹੈ ਅਤੇ ਸਥਾਨਕ ਪੱਧਰ 'ਤੇ ਹੜ੍ਹ ਦੀ ਆਸ਼ੰਕਾ ਵੀ ਜਤਾਈ ਗਈ ਹੈ।
ਇਸ ਲਈ ਇਸ ਸਮੇਂ ਵਿੱਚ ਮੁੱਖ ਸਕੱਤਰ ਜਾਂ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੱਧਰ 'ਤੇ ਮੰਜੂਰੀ ਦੇ ਬਿਨ੍ਹਾ, ਕਿਸੇ ਵੀ ਅਧਿਕਾਰੀ ਨੂੰ ਛੁੱਟੀ ਦੀ ਮੰਜੂਰੀ ਨਾ ਦਿੱਤੀ ਜਾਵੇ।