Friday, October 24, 2025

Haryana

ਰਾਜਪਾਲ ਨੇ 5 ਟੀਬੀ ਰੋਗੀਆਂ ਨੂੰ ਨਿਕਸ਼ੇ ਮਿੱਤਰ ਵਜੋ ਅਪਣਾਇਆ

September 01, 2025 11:57 PM
SehajTimes

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਸ੍ਰੀ ਅਸੀਮ ਕੁਮਾਰ ਘੋਸ਼ ਤੇ ਉਨ੍ਹਾਂ ਦੀ ਧਰਮ ਪੱਤਨੀ ਸ੍ਰੀਮਤੀ ਮਿਤਰਾ ਘੋਸ਼ ਨੇ ਰਾਸ਼ਟਰੀ ਟੀਬੀ ਉਨਮੂਲਨ ਪ੍ਰੋਗਰਾਮ (ਐਨਟੀਈਪੀ) ਤਹਿਤ 5 ਟੀਬੀ ਰੋਗੀਆਂ ਨੂੰ ਪੋਸ਼ਨ ਸਬੰਧੀ ਸਹਾਇਤਾ ਪ੍ਰਦਾਨ ਕਰ ਕੇ ਗੋਦ ਲਿਆ। ਇਸ ਪ੍ਰੋਗਰਾਮ ਵਿੱਚ ਰਾਜ ਟੀਬੀ ਅਧਿਕਾਰੀ ਡਾ. ਰਾਜੇਸ਼ ਰਾਜੂ ਅਤੇ ਡਬਲਿਯੂਐਚਓ ਦੇ ਨੋਮਿਨੀ ਡਾ. ਸੁਖਵੰਤ ਨੇ ਰਾਜਪਾਲ ਨੂੰ ਸੂਬੇ ਵਿੱਚ ਚੱਲ ਰਹੇ ਟੀਬੀ ਮੁਹਿੰਮ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ।

ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸੋਮਵਾਰ ਨੂੰ ਹਰਿਆਣਾ ਰਾਜਭਵਨ ਵਿੱਚ ਨਿਕਸ਼ੇ ਮਿੱਤਰ ਵਜੋ ਰਜਿਸਟ੍ਰੇਸ਼ਣ ਕਰਵਾਇਆ ਅਤੇ 5 ਟੀਬੀ ਰੋਗੀਆਂ ਨੂੰ ਗੋਦ ਲਿਆ। ਇਸ ਮੌਕੇ 'ਤੇ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੂੰ ਟੀਬੀ ਮੁਕਤ ਮੁਹਿੰਮ ਵਿੱਚ ਹਰ ਤਰ੍ਹਾ ਦੀ ਸਹਾਇਤਾ ਲਈ ਉਹ ਤਿਆਰ ਹਨ। ਉਨ੍ਹਾਂ ਨੇ ਸਮਾਜ ਦੇ ਹਰੇਮ ਵਰਗ ਨੂੰ ਇਸ ਮੁਹਿੰਮ ਵਿੱਚ ਨਾਲ ਆਉਣ ਅਤੇ ਟੀਬੀ ਮਰੀਜਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਬੀਮਾਰੀ ਦੇ ਖਿਲਾਫ ਉਨ੍ਹਾਂ ਦੀ ਲੜਾਈ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਕਮਿਉਨਿਟੀ ਸਹਾਇਤਾ ਪ੍ਰੋਗਰਾਮ - ਨਿਕਸ਼ੇ ਮਿੱਤਰ ਨੂੰ 9 ਸਤੰਬਰ, 2022 ਨੂੰ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵੱਲੋਂ ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਲਾਂਚ ਕੀਤਾ ਗਿਆ ਸੀ। ਇਸ ਪਹਿਲ ਦਾ ਉਦੇਸ਼ ਟੀਬੀ ਦੇ ਇਲਾਜ ਦੌਰਾਨ ਪੋਸ਼ਨ, ਜਾਂਚ ਅਤੇ ਵਪਾਰਕ ਸਹਾਇਤਾ ਲਈ ਵੱਧ ਸਹਾਇਤਾ ਪ੍ਰਦਾਨ ਕਰ ਕੇ ਟੀਬੀ ਮਰੀਜਾਂ ਦੇ ਇਲਾਜ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਇਸ ਪਹਿਲ ਦੀ ਸ਼ੁਰੂਆਤ 17 ਸਤੰਬਰ, 2022 ਨੂੰ ਕੀਤੀ ਗਈ ਸੀ। ਪਹਿਲੇ ਪੜਾਅ ਵਿੱਚ ਹਰਿਆਣਾ ਸੂਬੇ ਦੇ ਲਗਭਗ 2200 ਪਿੰਡ ਟੀਬੀ ਮੁਕਤ ਹੋ ਚੁੱਕੇ ਹਨ। ਇਸੀ ਤਰ੍ਹਾ ਸਮੂਚੇ ਹਰਿਆਣਾ ਨੂੰ ਟੀਬੀ ਮੁਕਤ ਕਰਨ ਲਈ ਹਰਿਆਣਾ ਸਰਕਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ।

ਇਸ ਦੌਰਾਨ ਰਾਜਪਾਲ ਦੇ ਸਕੱਤਰ ਸ੍ਰੀ ਡੀ. ਕੇ. ਬੇਹਰਾ ਵੀ ਮੌਜੂਦ ਸਨ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ