ਡਰੱਗ ਦੇ 86 ਮੁਕੱਦਮੇ ਦਰਜ ਕਰਕੇ 128 ਦੋਸੀ ਕਾਬੂ ਕਰਕੇ 727 ਗ੍ਰਾਮ ਹੈਰੋਇਨ, 553 ਕਿੱਲੋ 600 ਗ੍ਰਾਮ ਭੂੱਕੀ ਚੂਰਾ ਪੋਸਤ, 1975 ਨਸੀਲੀਆਂ ਗੋਲੀਆਂ ਅਤੇ 1,59,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ
ਸੰਗਰੂਰ : ਸ੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਅਗਸਤ ਮਹੀਨੇ ਦੌਰਾਨ ਡਰੱਗ ਦੇ 86 ਮੁਕੱਦਮੇ ਦਰਜ ਕਰਕੇ 128 ਦੋਸੀ ਕਾਬੂ ਕਰਕੇ 727 ਗ੍ਰਾਮ ਹੈਰੋਇਨ, 553 ਕਿੱਲੋ 600 ਗ੍ਰਾਮ ਭੂੱਕੀ ਚੂਰਾ ਪੋਸਤ, 1975 ਨਸੀਲੀਆਂ ਗੋਲੀਆਂ ਅਤੇ 1,59,000/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 24 ਮੁਕੱਦਮੇ ਦਰਜ ਕਰਕੇ 25 ਦੋਸੀਆਂ ਨੂੰ ਕਾਬੂ ਕਰਕੇ 660 ਲੀਟਰ ਸਰਾਬ ਠੇਕਾ ਦੇਸੀ, 1 ਚਾਲੂ ਭੱਠੀ, 80.250 ਲੀਟਰ ਸਰਾਬ ਨਜੈਜ ਅਤੇ 460 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।
ਇਸ ਤੋਂ ਇਲਾਵਾ ਅਸਲਾ ਐਕਟ ਦੇ 1 ਮੁਕੱਦਮਾ ਦਰਜ ਕਰਕੇ 2 ਦੋਸੀ ਗ੍ਰਿਫਤਾਰ ਕੀਤੇ ਗਏ, 1 ਪਿਸਟਲ/ਰਿਵਾਲਵਰ ਅਤੇ 5 ਕਾਰਤੂਸ ਬ੍ਰਾਮਦ ਕਰਾਏ ਗਏ। ਜੂਆ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਦੋਸੀ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਪਾਸੋਂ 970/- ਰੁਪਏ ਬ੍ਰਾਮਦ ਕਰਾਏ ਗਏ।
ਥਾਣਾ ਸਦਰ ਧੂਰੀ ਦੇ ਏਰੀਆ ਵਿੱਚ ਪੈਂਦੇ ਪਿੰਡ ਹਸਨਪੁਰ ਵਿਖੇ ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼ ਕਰਕੇ 7 ਦੋਸੀਆਂ ਨੂੰ ਕਾਬੂ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤੇ 3 ਦੇਸੀ ਪਿਸਟਲ ਸਮੇਤ ਮੈਗਜੀਨ, 1 ਬਲੈਰੋ ਗੱਡੀ ਅਤੇ 1 ਮੋਟਰ ਸਾਇਕਲ ਬ੍ਰਾਮਦ ਕੀਤੇ ਗਏ। ਇਸੇ ਤਰ੍ਹਾਂ ਥਾਣਾ ਮੂਨਕ ਅਤੇ ਭਵਾਨੀਗੜ੍ਹ ਵੱਲੋਂ 2 ਨਸ਼ਾ ਤਸਕਰਾਂ ਦੀ 39,53,358/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਸੰਗਰੂਰ ਪ੍ਰਸ਼ਾਸਨ ਵੱਲੋਂ 2 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਿਊਸਪਲ ਕਮੇਟੀ ਸੰਗਰੂਰ ਦੀ ਜ਼ਮੀਨ ਉਪਰ ਬਣਾਈ ਗੈਰ ਕਾਨੂੰਨੀ ਪ੍ਰਾਪਰਟੀ, ਬੁਲਡੋਜਰ ਚਲਾ ਕੇ ਢਾਹ ਦਿੱਤੀ ਗਈ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 799 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।