Tuesday, October 28, 2025

Malwa

ਮੁਸਲਿਮ ਭਾਈਚਾਰਾ ਆਇਆ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ

September 02, 2025 12:07 AM
SehajTimes

ਮਾਲੇਰਕੋਟਲਾ : ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਨੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪਿੰਡ ਭੈਣੀ ਕੰਬੋਆਂ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਇੱਕਤਰ ਕੀਤਾ ਰੋਜਮਰ੍ਹਾਂ ਦੇ ਰਾਸ਼ਨ ਦਾ ਸਮਾਨ ਗੁਰਦਾਸਪੁਰ ਦੇ ਹੜ੍ਹ ਪੀੜਤਾਂ ਲਈ ਰਵਾਨਾ ਕਰਨ ਮੌਕੇ ਹਲਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਵੱਡੇ ਖੇਤਰ ਦੇ ਲੋਕ ਹੜ੍ਹਾਂ ਦੀ ਮਾਰ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਇਨ੍ਹਾਂ ਇਲਾਕਿਆਂ ਵਿਚ ਵਿਆਪਕ ਪੱਧਰ ਤੇ ਰਾਹਤ ਤੇ ਬਚਾਓ ਦਾ ਕੰਮ ਕਰ ਰਹੀ ਹੈ, ਜਿਸ ਵਿੱਚ ਸਮੁੱਚੇ ਪੰਜਾਬ ਵਾਸੀ ਸਹਿਯੋਗ ਦੇ ਰਹੇ ਹਨ, ਇਹ ਪੰਜਾਬ ਦੀ ਭਾਈਚਾਰਕ ਸਾਂਝ ਦੀ ਅਸਲ ਤਸਵੀਰ ਹੈ। ਵਿਧਾਇਕ ਮਾਲੇਰਕੋਟਲਾ ਨੇ ਦੱਸਿਆ ਕਿ ਚੇਅਰਮੈਨ ਮਾਰਕੀਟ ਕਮੇਟੀ ਜਾਫਿਰ ਅਲੀ ਖੁਦ ਗੁਰਦਾਸਪੁਰ ਵਿਖੇ ਰੋਜਮਰ੍ਹਾਂ ਦੀਆਂ ਜਰੂਰਤਾਂ ਦੇ ਰਾਸ਼ਨ ਦਾ ਟਰੱਕ ਲੈ ਕੇ ਜਾ ਰਹੇ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਦਾ ਵਿਤਰਣ ਹੋ ਸਕੇ ਅਤੇ ਲੋਕਾਂ ਦੀ ਜਰੂਰਤ ਦਾ ਪਤਾ ਲੱਗ ਸਕੇ । ਇਸ ਮੌਕੇ ਅਬਦੁਲ ਹਲੀਮ, ਸਾਬਕਾ ਸਰਪੰਚ ਯਾਮੀਨ ਬਿੱਟੂ , ਸਲਾਮਦੀਨ ਠੇਕੇਦਾਰ, ਅਬਦੁਲ ਗੱਫਾਰ ਪੰਚ ,ਬੱਗਾ ਪੰਚ, ਸੋਨੀ ਪੰਚ, ਨੂਰਦੀਨ ਪੰਚ, ਅਨਵਰ ਮੰਗੀ, ਯਾਸੀਨ ਪੰਚ, ਬਾਬੂ ਪੰਚ, ਇਲਮਦੀਨ ਸ਼ੇਰਾਂ, ਭਲਵਾਨ, ਦਿਲਵਾਰ, ਜ਼ਿਕਰੀਆ ਇਖਲਾਕ, ਯੂਸੁਫ, ਨਦੀਮ , ਜੈਦਾ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਮੌਜੂਦ ਸਨ ।

Have something to say? Post your comment

 

More in Malwa

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ

ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਮਿਹਨਤ ਤੇ ਨਿਸ਼ਠਾ ਦਾ ਪ੍ਰਤੀਕ : ਅਮਨ ਅਰੋੜਾ 

ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫ਼ਾ ਨੇ ਜਾਰੀ ਕੀਤਾ ਪ੍ਰੈਸ ਨੋਟ

ਸਾਰੇ ਅਧਿਆਪਕਾਂ ਨੂੰ ਬਦਲੀਆਂ ਇੱਕ ਮੌਕਾ ਦਿੱਤਾ ਜਾਵੇ

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫਾ ਦੇ ਬੇਟੇ ਦੀ ਮੌਤ ਤੋਂ ਪਹਿਲਾਂ ਦੀ ਨਵੀਂ ਵੀਡੀਓ ਆਈ ਸਾਹਮਣੇ, ਮਚਿਆ ਤਹਿਲਕਾ

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ