Wednesday, September 03, 2025

Majha

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

September 02, 2025 07:41 PM
SehajTimes

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ 30 ਤੋਂ ਵੱਧ ਰਾਹਤ ਕੈਂਪ ਸਥਾਪਤ: ਬੈਂਸ

ਨੰਗਲ : ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ। ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਰੈਣ ਬਸੇਰਾ ਸਮੇਤ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 30 ਤੋਂ ਵੱਧ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਸਿੱਖਿਆ ਮੰਤਰੀ ਨੇ ਯੂਥ ਕਲੱਬਾਂ ਅਤੇ ਮਹਿਲਾ ਮੰਡਲਾਂ ਸਮੇਤ ਸਥਾਨਕ ਸੰਗਠਨਾਂ ਨੂੰ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਹਿਰ ਦੇ ਕਿਨਾਰਿਆਂ ਦਾ ਵੀ ਜਾਇਜ਼ਾ ਲਿਆ ਅਤੇ ਪਾਣੀ ਦੀ ਖਾਰ ਪੈਣ ਨਾਲ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਹਤ ਕੇਂਦਰ ਕਾਰਜਸ਼ੀਲ ਹਨ ਅਤੇ ਸਾਵਧਾਨੀ ਦੇ ਉਪਾਅ ਵਜੋਂ ਸੰਵੇਦਨਸ਼ੀਲ ਖੇਤਰਾਂ ਦੇ ਵਸਨੀਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ-ਬਰ-ਤਿਆਰ ਹਨ। ਸ. ਬੈਂਸ ਨੇ ਨਾਗਰਿਕਾਂ ਨੂੰ ਸ਼ਾਂਤ ਰਹਿਣ, ਅਫਵਾਹਾਂ ਤੋਂ ਬਚਣ ਅਤੇ ਰਾਹਤ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਜਾਂ ਕਿਸੇ ਸਹਾਇਤਾ ਲਈ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਕੰਟਰੋਲ ਰੂਮ ਨੰਬਰ 87279-62441 'ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Majha

ਮੁੱਖ ਮੰਤਰੀ ਵੱਲੋਂ ਕਿਸ਼ਤੀ ਰਾਹੀਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ 'ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ 'ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਹਰੀਕੇ ਹੈਡ ਵਰਕਰਸ ਤੋਂ ਪਾਣੀ ਦੀ ਨਿਕਾਸੀ ਵਿੱਚ 19 ਹਜਾਰ ਕਿਊਸਿਕ ਦੀ ਕਮੀ ਆਈ : ਗੁਰਮੀਤ ਸਿੰਘ ਖੁੱਡੀਆਂ

ਹੜ ਪ੍ਰਭਾਵਿਤਾਂ ਨੂੰ ਰਾਸ਼ਨ ਵੰਡਣ ਦਾ ਦੂਜਾ ਰਾਊਂਡ ਸ਼ੁਰੂ, ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਵੰਡਿਆ ਰਾਸ਼ਨ : ਤਰੁਨ ਪ੍ਰੀਤ ਸਿੰਘ ਸੌਂਦ

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼