Tuesday, October 21, 2025

Chandigarh

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

September 02, 2025 07:47 PM
SehajTimes

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂੰ ਸਭ ਨੂੰ ਇੱਕ ਪਰਿਵਾਰ ਦੀ ਤਰ੍ਹਾਂ ਹੜ੍ਹ ਪੀੜਤਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤਾਂ ਰਾਹਤ ਕਾਰਜਾਂ ਦਾ ਕੰਮ ਕਰ ਹੀ ਰਹੇ ਹਨ, ਇਸ ਦੇ ਨਾਲ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਸਹਿਯੋਗ ਦੇ ਰਹੀਆਂ ਹਨ।

ਕੈਬਨਿਟ ਮੰਤਰੀ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਮੁਸ਼ਕਿਲ ਵਿੱਚ ਰਾਜ ਦੇ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਹੜਾਂ ਕਾਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ, ਪ੍ਰਸ਼ਾਸਨ, ਸਮਾਜਿਕ ਸੰਗਠਨ ਅਤੇ ਆਮ ਲੋਕ ਸਾਰੇ ਮਿਲ ਕੇ ਵੱਡੇ ਪੱਧਰ ‘ਤੇ ਪ੍ਰਭਾਵਤਿ ਲੋਕਾਂ ਦੀ ਮੱਦਦ ਕਰ ਰਹੇ ਹਨ।ਉਨ੍ਹਾਂ ਅਪੀਲ ਕੀਤੀ ਕਿ ਇਸ ਸਮੇਂ ਹਰ ਕਿਸੇ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਕੇ ਲੋੜਵੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। “ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਸਗੋਂ ਮਨੁੱਖਤਾ ਨਿਭਾਉਣ ਦਾ ਹੈ। ਜਦੋਂ ਲੋਕ ਮੁਸ਼ਕਲ ਵਿੱਚ ਹਨ, ਤਾਂ ਸਾਡਾ ਫ਼ਰਜ਼ ਹੈ ਕਿ ਉਨ੍ਹਾਂ ਦੇ ਨਾਲ ਖੜ੍ਹ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ।”

Have something to say? Post your comment

 

More in Chandigarh

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ