ਮਹਿਲ ਕਲਾਂ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦੀਆਂ ਐੱਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ। ਸੰਸਥਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁੱਖੀ ਡਾ. ਗੁਰਦੀਪ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਵੱਲੋਂ 8.0 SGPA ਹਾਸਿਲ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥਣ ਹਰਪ੍ਰੀਤ ਕੌਰ ਅਤੇ ਲਵਪ੍ਰੀਤ ਕੌਰ ਵੱਲੋਂ 7.6 ਅਤੇ 7.2 SGPA ਪ੍ਰਾਪਤ ਕਰਦਿਆਂ ਕ੍ਰਮਵਾਰ ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ ਗਿਆ। ਸੰਸਥਾ ਦੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ.) ਨੇ ਵਧੀਆਂ ਅੰਕ ਪ੍ਰਾਪਤ ਕਰਕੇ ਪਾਸ ਹੋਣ ਵਾਲੀਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਅਧਿਆਪਕ ਸਾਹਿਬਾਨ ਡਾ. ਗੁਰਦੀਪ ਕੌਰ, ਡਾ. ਹਰਮੀਤ ਕੌਰ ਸਿੱਧੂ ਅਤੇ ਪ੍ਰੋ. ਨਿੱਕੀ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਪੇਂਡੂ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਹੀ ਵਾਜਬ ਫੀਸਾਂ ਵਿੱਚ ਉੱਚ-ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ। ਇਸ ਸੰਸਥਾ ਤੋਂ ਪੜੀਆਂ ਹੋਈਆਂ ਹੋਣਹਾਰ ਵਿਦਿਆਰਥਣਾਂ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਿਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਮ ਰੋਸ਼ਨ ਕਰ ਰਹੀਆਂ ਹਨ। ਸੰਸਥਾ ਵਿਖੇ ਵਿਦਿਆਰਥੀਆਂ ਦੀ ਸਰਵਪੱਖੀ ਸ਼ਖਸੀਅਤ ਦਾ ਵਿਕਾਸ ਕਰਨ ਹਿੱਤ ਸਾਰੀਆਂ ਸਹੂਲਤਾਂ ਮੌਜੂਦ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਵਿਦਿਆਰਥਣਾਂ ਭਵਿੱਖ ਵਿੱਚ ਵੀ ਆਪਣੀ ਮਿਹਨਤ ਸਦਕਾ ਸਫ਼ਲਤਾ ਹਾਸਿਲ ਕਰਨਗੀਆਂ