Tuesday, September 16, 2025

Malwa

ਟ੍ਰਾਈਡੈਂਟ ਗਰੁੱਪ ਦਾ ਵੱਡਾ ਕਦਮ,ਬਾਢ਼ ਪੀੜਤਾਂ ਲਈ ਮਦਦ ਦਾ ਵਧਾਇਆ ਹੱਥ

September 02, 2025 08:56 PM
SehajTimes

ਬਰਨਾਲਾ : ਪੰਜਾਬ ਵਿੱਚ ਬਾਰਸ਼ਾਂ ਅਤੇ ਹੜ੍ਹ ਦੇ ਕਹਿਰ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਸਹਾਇਤਾ ਲਈ ਟ੍ਰਾਈਡੈਂਟ ਗਰੁੱਪ ਅੱਗੇ ਆਇਆ ਹੈ। ਕੰਪਨੀ ਨੇ ਰਾਹਤ ਮੁਹਿੰਮ ਦੀ ਸ਼ੁਰੂਆਤ ਕਰਦਿਆਂ 70 ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਰਾਸ਼ਨ ਸਮੱਗਰੀ ਵੰਡ ਕੇ ਸਮੇਂ ‘ਤੇ ਸਹਾਇਤਾ ਸੁਨਿਸ਼ਚਿਤ ਕੀਤੀ। ਇਹ ਰਾਹਤ ਮੁਹਿੰਮ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰਿਟਸ, ਪਦਮਸ਼੍ਰੀ ਰਜਿੰਦਰ ਗੁਪਤਾ ਅਤੇ ਗਰੁੱਪ ਸੀਐਚਆਰਓ ਸੁਸ਼੍ਰੀ ਪੂਜਾ ਲੂਥਰਾ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੀ ਗਈ। ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸ਼੍ਰੀ ਰੁਪਿੰਦਰ ਗੁਪਤਾ ਅਤੇ ਸ਼੍ਰੀ ਪਵਨ ਸਿੰਗਲਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਤੋਂ ਇਲਾਵਾ, ਟ੍ਰਾਈਡੈਂਟ ਗਰੁੱਪ ਨੇ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ ਏਸ ਆਰ) ਅਧੀਨ 4 ਲਖ ਦੀ ਰਕਮ ਦਾ ਚੈਕ ਬਰਨਾਲਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਟੀ. ਬੇਨਿਥ ਨੂੰ ਸੌਂਪਿਆ, ਤਾਂ ਜੋ ਬਾਢ਼ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਟ੍ਰਾਈਡੈਂਟ ਗਰੁੱਪ ਦੇ ਪ੍ਰਤੀਨਿਧੀਆਂ ਨੇ ਸੰਗਠਨ ਦੀ ਇਸ ਵਚਨਬੱਧਤਾ ਨੂੰ ਦੁਹਰਾਇਆ ਕਿ ਕੰਪਨੀ ਹਮੇਸ਼ਾ ਜ਼ਰੂਰਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜੀ ਰਹੇਗੀ। ਟ੍ਰਾਈਡੈਂਟ ਗਰੁੱਪ ਦਾ ਮੰਨਣਾ ਹੈ ਕਿ ਸਾਂਝੇ ਯਤਨ ਅਤੇ ਸੰਵੇਦਨਸ਼ੀਲਤਾ ਨਾਲ ਪ੍ਰਭਾਵਿਤ ਪਰਿਵਾਰਾਂ ਵਿੱਚ ਆਸ ਤੇ ਰਾਹਤ ਪਹੁੰਚਾਈ ਜਾ ਸਕਦੀ ਹੈ। ਕੰਪਨੀ ਨੇ ਇਹ ਭਰੋਸਾ ਦਿੱਤਾ ਕਿ ਅੱਗੇ ਵੀ ਹਰ ਆਫ਼ਤ ਵਿੱਚ ਲੋਕਾਂ ਨਾਲ ਮਿਲ ਕੇ ਕੰਮ ਕਰੇਗੀ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ। ਟ੍ਰਾਈਡੈਂਟ ਨੇ ਜ਼ੋਰ ਦਿੱਤਾ ਕਿ ਕੁਦਰਤੀ ਆਫ਼ਤਾਂ ਦੇ ਸਮੇਂ ਸਾਂਝੇ ਯਤਨ ਜੀਵਨ ਨੂੰ ਮੁੜ ਸੰਵਾਰਨ ਅਤੇ ਆਸ ਨੂੰ ਬਹਾਲ ਕਰਨ ਲਈ ਬਹੁਤ ਮਹੱਤਵਪੂਰਨ ਹਨ। ਕੰਪਨੀ ਨੇ ਸਮੁਦਾਏ ਦੀ ਭਲਾਈ ਲਈ ਲਗਾਤਾਰ ਯੋਗਦਾਨ ਦੇਣ ਅਤੇ ਇੱਕ ਜ਼ਿੰਮੇਵਾਰ ਕਾਰਪੋਰੇਟ ਵਜੋਂ ਆਪਣੀ ਭੂਮਿਕਾ ਨਿਭਾਉਣ ਦਾ ਸੰਕਲਪ ਦੁਹਰਾਇਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ