ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ ਪ੍ਰਭਾਵਿਤ ਖੇਤਰਾਂ ਵਿੱਚ ਜਾਕੇ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਆਪਣੇ ਵੱਲੋਂ ਰਾਹਤ ਸਮੱਗਰੀ ਦੇ ਰਹੇ ਹਨ। ਉਨ੍ਹਾਂ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਦੇਸ਼ ਦਿੱਤੇ ਹਨ ਕਿ ਉਹ ਹੜ ਪ੍ਰਭਾਵਿਤ ਖੇਤਰਾਂ ਵਿੱਚ ਜਾਕੇ ਕਿਸਾਨਾਂ, ਮਜ਼ਦੂਰਾਂ ਦੀ ਮੱਦਦ ਕਰਨ ਅਤੇ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵੀ ਹੜ ਪ੍ਰਭਾਵਿਤ ਖੇਤਰਾਂ ਵਿੱਚ ਪੀੜਤ ਲੋਕਾਂ ਦੀ ਮੱਦਦ ਲਈ ਅੱਗੇ ਆਇਆ ਅਤੇ ਹੜ ਪੀੜਤਾਂ ਨੂੰ ਮਿਲਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਵੰਡੀ। ਇਸ ਮੌਕੇ ਤੇ ਵਿਸ਼ੇਸ ਤੌਰ 'ਤੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ, ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਯੂਥ ਆਗੂ ਸੁਖਜੀਤ ਸਿੰਘ ਮਾਹਲਾ ਆਪਣੀ ਟੀਮ ਨਾਲ ਹੜ ਪ੍ਰਭਾਵਿਤ ਖੇਤਰਾਂ ਵਿੱਚ ਗਏ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਦਰਿਆਈ ਇਲਾਕੇ ਹੜਾਂ ਦੇ ਵੱਡੇ ਸੰਕਟ ਨਾਲ ਜੂਝ ਰਿਹਾ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਸਮੁਚਾ ਸ਼੍ਰੋਮਣੀ ਅਕਾਲੀ ਦਲ ਹੜ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਕਿਸਾਨਾਂ ਸਮੇਤ ਸਭ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਲੋੜਵੰਦ ਸਮੱਗਰੀ ਵੰਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਕਿਸਾਨਾਂ ਦੀਆਂ ਲੱਖਾਂ ਏਕੜ ਜ਼ਮੀਨਾਂ ਵਿੱਚ ਬੀਜੀ ਹੋਈ ਫਸਲ ਹੜਾਂ ਦੀ ਭੇਟ ਚੜ੍ਹ ਗਈ ਉਥੇ ਬੇਜ਼ੁਬਾਨ ਪਸੂ ਤੇ ਮਨੁੱਖੀ ਜ਼ਿੰਦਗੀ ਖ਼ਤਰੇ ਵਿਚ ਹੈ ਉਥੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਲੋਕਾਂ ਦੀ ਮੱਦਦ ਕੀਤੀ ਜਾਵੇ ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਕਿ ਜਦ ਵੀ ਦੇਸ਼ ਦੇ ਕਿਸੇ ਵੀ ਕੋਨੇ ਤੇ ਕੋਈ ਕੁਦਰਤੀ ਆਫਤ ਆਈ ਤਾਂ ਪੰਜਾਬ ਦੇ ਲੋਕਾਂ, ਸਮਾਜ ਸੇਵੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਮੂਹਰਲੀ ਭੂਮਿਕਾ ਨਿਭਾਈ ਅੱਜ ਜਦਕਿ ਪੰਜਾਬ ਹੀ ਕੁਦਰਤੀ ਆਫਤ ਦਾ ਸ਼ਿਕਾਰ ਹੈ ਤਾਂ ਅੱਜ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ ਜਿਵੇਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਏ ਹਨ। ਮੌਜੂਦਾ ਸਰਕਾਰ ਤੇ ਵਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਮੌਜੂਦਾ ਆਪ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਅਤੇ ਜਿਹੜਾ ਮੁੱਖ ਮੰਤਰੀ ਇਹ ਕਹਿੰਦਾ ਨੀ ਸੀ ਥੱਕਦਾ ਕਿ ਉਹ ਕੁਕੜੀ ਤੋਂ ਲੈਕੇ ਹਰ ਤਰ੍ਹਾਂ ਦਾ ਮੁਆਵਜ਼ਾ ਦੇਊ ਅੱਜ ਉਹੀ ਮੁੱਖ ਮੰਤਰੀ ਆਪਣੀ ਬਣਦੀ ਜ਼ਿੰਮੇਵਾਰੀ ਤੋਂ ਭੱਜ ਰਿਹਾ ਹੈ ਅਤੇ ਉਸਦੇ ਵਜ਼ੀਰ ਸਿਰਫ ਫੋਟੋ ਖਿਚਵਾਉਣ ਤੱਕ ਹੀ ਸੀਮਤ ਹੋਕੇ ਰਹਿ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਭਾਊ, ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਨਿਸ਼ਾਨ ਸਿੰਘ ਮੂਸੇਵਾਲਾ, ਬਲਜੀਤ ਸਿੰਘ ਕੰਗ ਕਿਲੀ ਗਾਂਧਰਾ, ਗੁਰਜੰਟ ਸਿੰਘ ਰਾਮੂਵਾਲਾ, ਸੁਖਜੀਤ ਸਿੰਘ ਮਾਹਲਾ,ਲਖਵਿੰਦਰ ਸਿੰਘ ਸਾਬਕਾ ਐਮ ਸੀ ਧਰਮਕੋਟ, ਗੁਰਮੇਲ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਧਰਮਕੋਟ, ਝਿਰਮਲ ਸਿੰਘ ਸਾਬਕਾ ਐਮ ਸੀ, ਬੋਹੜ ਸਿੰਘ ਸਾਬਕਾ ਸਰਪੰਚ, ਜਗਸੀਰ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਭੋਲਾ ਸਰੰਪਚ, ਗੁਰਮੀਤ ਸਿੰਘ ਦੌਲੇਵਾਲਾ, ਮੱਖਣ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਬੋਹੜ ਸਿੰਘ ਸਰਪੰਚ, ਬਾਜ ਸਿੰਘ ਸ਼ੇਰਾਵਾਲਾ ਸਾਬਕਾ ਪ੍ਰਧਾਨ, ਸੁਖਜਿੰਦਰ ਸਿੰਘ ਮੂਸੇਵਾਲਾ, ਵਰਿੰਦਰ ਸਿੰਘ ਵਕੀਲ ਮੂਸੇਵਾਲਾ, ਸੁਖਜਿੰਦਰ ਸਿੰਘ ਮੂਸੇਵਾਲਾ ਸਰਪੰਚ ਅਕਾਲੀ ਦਲ, ਚਰਨਜੀਤ ਸਿੰਘ, ਬਲਜੀਤ, ਬਲਕਾਰ ਸਿੰਘ ਫੋਜੀ, ਘਾਲਾ ਸਿੰਘ ਸਰਪੰਚ, ਮੱਖਣ ਸਿੰਘ, ਬਲਦੇਵ ਸਿੰਘ ਭੈਣੀ, ਸੁਖਵਿੰਦਰ ਸਿੰਘ ਭੈਣੀ, ਕਰਮ ਸਿੰਘ ਮਾਹਲਾ, ਪ੍ਰੀਤਮ ਸਿੰਘ ਸੁਖਾਨੰਦ ਆਦਿ ਹਾਜ਼ਰ ਸਨ