ਮਾਲੇਰਕੋਟਲਾ : ਕੈਨੇਡਾ ਦੀ ਕੈਲਗਰੀ ਸ਼ਹਿਰ ਦੇ ਨੌਰਥ ਈਸ਼ਟ ਦੀ ਸੀਟ ਮੈਕਨਾਈਟ ਸੀਟ ਤੋਂ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਨੇ ਕੈਨੇਡਾ ਫੇਰੀ ਤੇ ਗਏ ਜਿਲ੍ਹਾ ਮਾਲੇਰਕੋਟਲਾ ਦੇ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਨੂੰ ਪੱਤਰਕਾਰਤਾ ਦੇ ਖ਼ੇਤਰ ਵਿਚ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਸਨਮਾਨ ਕੀਤਾ। ਕੈਲਗਰੀ ਵਿਖੇ ਕਰਵਾਏ ਗਏ ਇੱਕ ਸੰਖੇਪ ਸਮਾਗਮ ਦੌਰਾਨ ਮੈਂਬਰ ਪਾਰਲੀਮੈਂਟ ਦਲਵਿੰਦਰ ਗਿੱਲ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਅਤੇ ਪੱਤਰਕਾਰਤਾ ਰਾਹੀਂ ਲੋਕਾਂ ਦੀ ਅਵਾਜ ਨੂੰ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਣਾਉਣਾ ਇੱਕ ਸੁਲਝੇ ਹੋਏ ਪੱਤਰਕਾਰ ਦਾ ਕੰਮ ਹੁੰਦਾ ਹੈ ਜੋ ਕਿ ਬਿਨ੍ਹਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਇਮਾਨਦਾਰੀ ਨਾਲ ਆਪਣੀ ਕਲਮ ਰਾਹੀਂ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰੇ। ਉਨ੍ਹਾਂ ਕਿਹਾ ਕਿ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਵੱਲੋਂ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਪੱਤਰਕਾਰੀ ਦੇ ਖ਼ੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਜਿਸ ਕਰਕੇ ਉਹ ਅੱਜ ਉਨ੍ਹਾਂ ਨੂੰ ਸਨਮਾਨ ਦੇ ਕੇ ਮਾਣ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਦਸਮੇਸ ਕਲਚਰ ਸੀਨੀਅਰ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਵੀ ਸ. ਮੁਕੰਦ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਭੱਟੀ, ਆੜ੍ਹਤੀਆ ਸੁਖਦੇਵ ਸਿੰਘ ਝੁਨੇਰ, ਪ੍ਰਗਟ ਸਿੰਘ ਮੀਤ ਪ੍ਰਧਾਨ, ਖ਼ਾਲਸਾ ਕਰੈਡਿਟ ਯੂਨੀਅਨ ਦੇ ਚੇਅਰਮੈਨ ਸਤਿੰਦਰ ਸਿੰਘ, ਪ੍ਰੀਤਮ ਸਿੰਘ ਕਾਹਲੋਂ, ਗੁਰਚਰਨ ਸਿੰਘ ਮਹੋਲੀ ਖੁਰਦ, ਚਮਕੌਰ ਸਿੰਘ ਚਹਿਲ ਕਲਿਆਣ, ਇੰਸਪੈਕਟਰ ਜਗਜੀਤ ਸਿੰਘ ਖਹਿਰਾ, ਪਰਗਟ ਸਿੰਘ ਫੌਜੇਵਾਲ ਆਦਿ ਹਾਜ਼ਰ ਸਨ। ਅੰਤ ਵਿੱਚ ਮੁਕੰਦ ਸਿੰਘ ਚੀਮਾ ਨੇ ਮੈਂਬਰ ਪਾਰਲੀਮੈਂਟ ਦਲਵਿੰਦਰ ਸਿੰਘ ਗਿੱਲ ਅਤੇ ਦਸਮੇਸ਼ ਕਲਚਰ ਸੀਨੀਅਰ ਸੁਸਾਇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਵੀ ਕੀਤਾ ।