ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਮੈਂਬਰ ਪਾਰਲੀਮੈਂਟ ਸ ਹਰਮੀਤ ਮੀਤ ਹੇਅਰ ਪੰਜਾਬ ਵਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਸਿਫ਼ਾਰਸ਼ ਉਪਰ ਪਾਰਟੀ ਦੇ ਸਰਗਰਮ ਆਗੂ ਗੁਰਪ੍ਰੀਤ ਸਿੰਘ ਗੁਰੀ ਔਲਖ ਨੂੰ ਆਮ ਆਦਮੀ ਪਾਰਟੀ ਵਪਾਰ ਮੰਡਲ ਹਲਕਾ ਮਹਿਲ ਕਲਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਨਿਯੁਕਤੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਗਿਆ ਕਿ ਨੌਜਵਾਨ ਆਗੂ ਗੁਰੀ ਔਲਖ ਨੂੰ ਮਿਲੀ ਇਹ ਅਹਿਮ ਜ਼ਿੰਮੇਵਾਰੀ ਵਪਾਰੀ ਵਰਗ ਨੂੰ ਪਾਰਟੀ ਨੂੰ ਜੋੜਨ 'ਚ ਲਾਹੇਵੰਦ ਸਿੱਧ ਹੋਵੇਗੀ। ਇਸ ਮੌਕੇ ਨਵ-ਨਿਯੁਕਤ ਹਲਕਾ ਇੰਚਾਰਜ ਆੜ੍ਹਤੀਆ ਗੁਰੀ ਔਲਖ ਨੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਮੈਂਬਰ ਪਾਰਲੀਮੈਂਟ ਹਰਮੀਤ ਮੀਤ ਹੇਅਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸਮੂਹ ਆਗੂਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸਮੁੱਚੀ ਹਾਈਕਮਾਂਡ ਨੂੰ ਵਿਸ਼ਵਾਸ ਦੁਆਇਆ ਕਿ ਤੂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਟ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਕੇ ਸਮਰਪਿਤ ਭਾਵਨਾ ਨਾਲ ਕੰਮ ਕਰਨਗੇ। ਪ ਜਿਸ ਨਾਲ ਵਪਾਰ ਮੰਡਲ ਨੂੰ ਹਲਕਾ ਪੱਧਰ ਸ 'ਤੇ ਹੋਰ ਮਜ਼ਬੂਤ ਕਰ ਕੇ ਵਪਾਰੀ ਵਰਗ ਮੁ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਹਲਕਾ ਮਹਿਲ ਕਲਾਂ ਦੇ ਸਮੂਹ ਵਪਾਰੀ ਵਰਗ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਕੁਰੜ, ਸੀਨੀਅਰ ਅਮਨਦੀਪ ਸਿੰਘ ਗੁੰਮਟੀ, ਸਰਕਲ ਪ੍ਰਧਾਨ ਸਰਪੰਚ ਗੁਰਦੀਪ ਸਿੰਘ ਛਾਪਾ, ਸਰਕਲ ਪ੍ਰਧਾਨ ਸਰਪੰਚ ਸਰਬਜੀਤ ਸਿੰਘ ਸੰਬੂ, ਸਰਕਲ ਪ੍ਰਧਾਨ ਗੁਰਜੀਤ ਸਿੰਘ ਧਾਲੀਵਾਲ ਸਹਿਜੜਾ, ਸਰਕਲ ਪ੍ਰਧਾਨ ਪ੍ਰਿਤਪਾਲ ਸਿੰਘ ਗਹਿਲ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਰਾਏਸਰ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਠੁੱਲੀਵਾਲ ਤੋਂ ਇਲਾਵਾ ਵੱਖ ਵੱਖ ਅਹੁਦੇਦਾਰਾਂ ਨੇ ਵਧਾਈ ਦਿੱਤੀ।