Wednesday, December 17, 2025

Chandigarh

ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ:ਸਿੰਘ ਸਾਹਿਬ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ

September 02, 2025 09:27 PM
SehajTimes

ਖਰੜ : ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਅਕਾਲ ਚਲਾਣਾ ਦੇ ਨਾਲ ਸਰਦਾਰ ਬਲਜੀਤ ਸਿੰਘ ਜਨਰਲ ਸਕੱਤਰ ਆਲ ਇੰਡੀਆ ਰਾਮਗੜੀਆ ਬੋਰਡ ਅਤੇ ਸਾਬਕਾ ਡਾਇਰੈਕਟਰ ਰਾਮਗੜ੍ਹੀਆ ਕੋਆਪਰੇਟਿਵ ਬੈਂਕ ਨਵੀਂ ਦਿੱਲੀ ਦੇ ਪਰਿਵਾਰ ਨੂੰ ਹੀ ਘਾਟਾ ਨਹੀਂ ਪਇਆ ਸਗੋਂ ਸਮੁੱਚੇ ਸਮਾਜ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ ਇਹ ਵਿਚਾਰ ਸਿੰਘ ਸਾਹਿਬ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੇ ਦੱਸਿਆ ਕਿ ਸਰਦਾਰਨੀ ਰਸਬੀਰ ਕੌਰ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਨਵੀਂ ਦਿੱਲੀ ਵਿਚ ਬਤੌਰ ਅਧਿਆਪਕ ਹਜ਼ਾਰਾਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਵਿੱਚ ਵਡਮੁੱਲਾ ਯੋਗਦਾਨ ਪਾਇਆ।
ਜਿਨਾਂ ਦਾ ਬੀਤੇ ਦਿਨੀ ਲੰਬੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ ਦੇ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ। ਉਹਨਾਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਬੀਬੀ ਰਸਬੀਰ ਕੌਰ ਨੇ ਆਪਣੇ ਪਰਿਵਾਰ ਨੂੰ ਬਹੁਤ ਹੀ ਪਿਆਰ ਦੇ ਨਾਲ ਪਾਲਿਆ ਜਿਸ ਦੇ ਨਤੀਜੇ ਵਜੋਂ ਉਹਨਾਂ ਦਾ ਪੁੱਤਰ ਸਰਦਾਰ ਗੁਰਜੀਤ ਸਿੰਘ ਅਮਰੀਕਾ ਵਿੱਚ ਇਕ ਉਉੱਘਾ ਡਾਕਟਰ ਹੈ ਅਤੇ ਉਨ੍ਹਾਂ ਦੀ ਪੁੱਤਰੀ ਅਮਨਦੀਪ ਕੌਰ ਅਤੇ ਜਵਾਈ ਯਸ਼ਪ੍ਰੀਤ ਸਿੰਘ ਦੋਵੇਂ ਵਿੱਤੀ ਮਾਹਰ ਹਨ ਅਤੇ ਆਪਣੇ ਆਪਣੇ ਖੇਤਰਾਂ ਵਿੱਚ ਜੀਵਨ ਬਤੀਤ ਕਰਦਿਆਂ ਸਮਾਜ ਭਲਾਈ ਕਰਦੇ ਭਾਰਤ ਦੇਸ਼ ਦਾ ਨਾਂਮ ਰੋਸ਼ਨ ਕਰ ਰਹੇ ਹਨ।
ਉਨਾਂ ਦਸਿਆ ਕਿ ਸਰਦਾਰ ਬਲਜੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਆਲ ਇੰਡੀਆ ਰਾਮਗੜੀਆ ਬੋਰਡ ਵਿੱਚ ਬਤੌਰ ਜਰਨਲ ਸਕੱਤਰ ਵਜੋਂ ਸੇਵਾਵਾਂ ਨਿਭਾਉਂਦਿਆਂ ਹੋਏ, ਰਾਮਗੜ੍ਹੀਆ ਭਾਈਚਾਰੇ ਦੀ ਭਲਾਈ ਲਈ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ।ਇਸ ਮੌਕੇ ਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਨੇ ਸਵਰਗੀ ਰਸਬੀਰ ਕੌਰ ਦੇ ਪਤੀ ਸ੍ਰੀ ਸਰਦਾਰ ਬਲਜੀਤ ਸਿੰਘ ਦੇ ਜੀਵਨ ਤੇ ਰੋਸ਼ਨੀ ਪਾਉਂਦਿਆਂ ਦੱਸਿਆ ਕਿ ਉਹਨਾਂ ਨੇ ਹਮੇਸ਼ਾ ਹੀ ਨਿਸ਼ਕਾਮ ਹੋ ਕੇ ਮਨੁੱਖਤਾ ਦੀ ਭਲਾਈ ਦੇ ਲਈ ਕੰਮ ਕੀਤਾ ਹੈ ਅਤੇ ਇਸ ਤੋਂ ਇਲਾਵਾ ਉਹ ਸਮਾਜ ਵਿੱਚ ਗਰੀਬ ਤੇ ਬੇਰੁਜ਼ਗਾਰ ਲੋਕਾਂ ਦੀ ਮਦਦ ਦੇ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ ਸ਼੍ਰੀਮਤੀ ਰਸਬੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲਿਆਂ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਤੋਂ ਵੱਖ ਵੱਖ ਸ਼਼ਸੀਅਤਾਂ ਹਾਜ਼ਰ ਸਨ।ਜਿਹਨਾਂ ਵਿੱਚ ਵਿਸ਼ੇਸ਼ ਕਰਕੇ ਸ੍ਰੀ ਚਰਨਜੀਤ ਸਿੰਘ ਕਾਲੇਵਾਲ ਸੀਨੀਅਰ ਮੈਂਬਰ ਐਸਜੀਪੀਸੀ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ,ਸਰਦਾਰ ਪਰਮਜੀਤ ਸਿੰਘ ਪ੍ਰਧਾਨ ਆਲ ਇੰਡੀਆ ਰਾਮਗੜੀਆ ਬੋਰਡ, ਮਨਮੋਹਨ ਸਿੰਘ ਕੌਂਸਲਰ, ਡਾਕਟਰ ਗੁਰਜੀਤ ਸਿੰਘ ਸਾਇੰਸਦਾਨ (ਜਿਨ੍ਹਾਂ ਦਾ ਸਾਇੰਸ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਹੈ),ਸਰਦਾਰ ਸੁਰਮੁੱਖ ਸਿੰਘ, ਪਰਮਿੰਦਰ ਸਿੰਘ ਪ੍ਰਧਾਨ ਗੋਲਡ ਹੋਮ ਸੁਸਾਇਟੀ, ਸ੍ਰੀ ਓੰਕਾਰ ਸਿੰਘ ਐਸਬੀਪੀ ਲਾਈਫ ਸਟਾਈਲ ਸੋਸਾਇਟੀ ਸੁਪਿੰਦਰ ਸਿੰਘ ਵਰਲਡ ਵਨ ਸੁਸਾਇਟੀ ਸ਼੍ਰੀ ਚੋਪੜਾ ਮਹਿੰਦਰ ਸਿੰਘ ਸੋਮ ਦੱਤ ਲੈਂਡਮਾਰਕ ਸੋਸਾਇਟੀ ਅਤੇ ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੇ ਸ਼ਖਸ਼ੀਅਤਾਂ ਵੱਲੋਂ ਉਹਨਾਂ ਨੂੰ ਨਮਨ ਅੱਖਾਂ ਨਾਲ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਤੇ ਸਵਰਗੀ ਸਰਦਾਰਨੀ ਰਸਬੀਰ ਕੌਰ ਦੇ ਪਤੀ ਸਰਦਾਰ ਬਲਜੀਤ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਦੀ ਯਾਦ ਵਿੱਚ ਹਰ ਸਾਲ 11 ਪੌਦੇ ਲਗਾਏ ਜਾਇਆ ਕਰਨਗੇ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ