Wednesday, September 03, 2025

Malwa

ਮੰਤਰੀ ਅਰੋੜਾ ਅਤੇ ਗੋਇਲ ਨੇ ਸਰਹਿੰਦ ਚੋਅ ਦਾ ਲਿਆ ਜਾਇਜ਼ਾ

September 02, 2025 10:27 PM
SehajTimes

ਸੁਨਾਮ : ਸੂਬੇ ਅੰਦਰ ਲਗਾਤਾਰ ਪੈ ਰਹੇ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬੱਦਲ ਫਟਣ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਪੰਜਾਬ ਵਿੱਚ ਬਣੇ ਹੜ੍ਹਾਂ ਵਰਗੇ ਹਾਲਾਤਾਂ ਨਾਲ ਨਜਿੱਠਣ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਮੰਗਲਵਾਰ ਨੂੰ ਸੁਨਾਮ ਨੇੜਿਓਂ ਲੰਘਦੇ ਸਰਹਿੰਦ ਚੋਅ ਦਾ ਜਾਇਜ਼ਾ ਲਿਆ। ਸਰਹਿੰਦ ਚੋਅ ਵਿੱਚ ਪਿਛਲੇ ਦਿਨੀਂ ਪਾਣੀ ਦਾ ਪੱਧਰ ਵਧ ਗਿਆ ਸੀ ਲੇਕਿਨ ਹੁਣ ਪਾਣੀ ਦਾ ਪੱਧਰ ਘੱਟ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਨੇ ਦੱਸਿਆ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਬੀਤੇ ਦਿਨੀਂ 300 ਕਿਊਸਕ ਪਾਣੀ ਛੱਡਿਆ ਗਿਆ ਸੀ, ਜਿਸ ਕਰਕੇ ਹੀ ਪਾਣੀ ਦਾ ਪੱਧਰ ਵਧ ਗਿਆ ਸੀ। ਪਰ ਹੁਣ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਹੁਣ ਪਾਣੀ ਦਾ ਪੱਧਰ ਸੁਨਾਮ ਵਿੱਚੋਂ ਲੰਘਦੀ ਸਰਹਿੰਦ ਚੋਅ ਅਤੇ ਹੋਰ ਨਹਿਰਾਂ ਤੇ ਨਾਲਿਆਂ ਵਿੱਚੋਂ ਲਗਾਤਾਰ ਘਟਣ ਲੱਗਾ ਹੈ। ਅਗਲੇ ਦਿਨਾਂ ਦੌਰਾਨ ਵੀ ਇਸ ਚੋਅ ਵਿੱਚ ਪਾਣੀ ਵਧਣ ਦਾ ਖਦਸ਼ਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਪਾਣੀ ਦੇ ਰਸਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਹੀਂ ਹੈ। ਮੌਨਸੂਨ ਤੋਂ ਪਹਿਲਾਂ ਸਾਰੀਆਂ ਨਹਿਰਾਂ ਅਤੇ ਨਾਲਿਆਂ ਦੀ ਮੁਕੰਮਲ ਸਫ਼ਾਈ ਆਦਿ ਕਰਵਾਈ ਗਈ ਸੀ। ਉਹਨਾਂ ਕਿਹਾ ਕਿ ਵੈਸੇ ਤਾਂ ਕਿਸੇ ਖਤਰੇ ਦਾ ਖ਼ਦਸ਼ਾ ਨਹੀਂ ਹੈ ਪਰ ਫਿਰ ਵੀ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਹੋਏ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵਿੱਚ ਨਾ ਆਉਣ ਅਤੇ ਪ੍ਰਸ਼ਾਸ਼ਨ ਉੱਤੇ ਵਿਸ਼ਵਾਸ਼ ਰੱਖਣ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਵਾਸੀਆਂ ਨੂੰ ਸਰਹਿੰਦ ਚੋਅ ਵਿੱਚ ਆਉਂਦੇ ਪਾਣੀ ਤੋਂ ਬਚਾਉਣ ਲਈ ਅਤੇ ਲੋਕਾਂ ਲਈ ਸੈਰਗਾਹ ਵਿਕਸਤ ਕਰਨ ਦੇ ਮਕਸਦ ਨਾਲ ਸਰਹਿੰਦ ਚੋਅ ਦੇ ਨਾਲ ਨਾਲ " ਵਾਕਿੰਗ ਟਰੈਕ " ਬਣਾਇਆ ਗਿਆ ਸੀ ਅਤੇ ਪਲਾਂਟੇਸ਼ਨ ਕਾਰਵਾਈ ਗਈ ਹੈ । ਜਿਸ ਨਾਲ ਸਰਹਿੰਦ ਚੋਅ ਦੇ ਕਿਨਾਰਿਆਂ ਨੂੰ ਬਹੁਤ ਮਜ਼ਬੂਤੀ ਮਿਲੀ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਾਰੀ ਮੀਂਹ ਅਤੇ ਬੱਦਲ ਫਟਣ ਨਾਲ ਪੂਰਾ ਪੰਜਾਬ ਪ੍ਰਭਾਵਿਤ ਹੋਇਆ ਹੈ। ਪਰ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਧਿਰਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਬਚਾਅ ਕਾਰਜਾਂ ਕਾਰਨ ਸਥਿਤੀ ਹੁਣ ਪੂਰੀ ਤਰ੍ਹਾਂ ਕਾਬੂ ਵਿੱਚ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਜੇਕਰ ਮੀਂਹ ਨਾ ਪਿਆ ਤਾਂ ਅਗਲੇ ਕੁਝ ਦਿਨਾਂ ਦੌਰਾਨ ਸਥਿਤੀ ਆਮ ਵਾਂਗ ਹੋ ਜਾਵੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ , ਸਾਬਕਾ ਕੌਂਸਲਰ ਮਨਪ੍ਰੀਤ ਬਾਂਸਲ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ 'ਰਾਸ਼ਟਰੀ ਖੇਡ ਦਿਵਸ' ਮੌਕੇ ਕਰਵਾਏ ਕਰਾਸ ਕੰਟਰੀ ਦੌੜ ਮੁਕਾਬਲੇ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਫੂਡ ਸੇਫ਼ਟੀ ਵਿਭਾਗ ਦੇ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ

ਪਟਿਆਲਾ ਪੁਲਿਸ ਵੱਲੋਂ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖਾਤੇ ਅਤੇ ਮੋਬਾਇਲ ਸਿਮ ਕਾਰਡ ਮੁਹੱਈਆ ਕਰਵਾਉਣ ਵਾਲਾ ਪਟਿਆਲਾ ਦਾ ਗਿਰੋਹ ਕਾਬੂ

ਪਈ ਪੰਜਾਬ ਨੂੰ ਹੜਾਂ ਦੀ ਮਾਰ ਕਿਵੇਂ ਬਚਾਈਏ ਕਰੋ ਵਿਚਾਰ' ਨਾਅਰੇ ਹੇਠ ਸਮਾਗਮ

ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਸੱਤਵੇਂ ਦਿਨ ਵੀ ਹਲਕਾ ਜੀਰਾ ਅਤੇ ਹਰੀਕੇ ਪੱਤਣ, ਫਰੀ ਮੈਡੀਕਲ ਕੈਂਪ ਜਾਰੀ : ਡਾ.ਬਲਕਾਰ ਸੇਰਗਿੱਲ

ਆਪਣੇ ਪਿੰਡ ਦੇ ਮਜਦੂਰ ਪਰਿਵਾਰਾਂ ਲਈ ਸਹਾਰਾ ਬਣੇ ਹਰਵਿੰਦਰ ਕੁਮਾਰ ਜਿੰਦਲ

ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ 'ਰਾਸ਼ਟਰੀ ਖੇਡ ਦਿਵਸ' ਮਨਾਇਆ

ਬਰਸਾਤੀ ਮੌਸਮ ਵਿੱਚ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ

ਐਸਡੀਐਮ ਪ੍ਰਮੋਦ ਸਿੰਗਲਾ ਨੇ ਨਿਕਾਸੀ ਸਾਧਨਾਂ ਦੇ ਕਬਜ਼ਿਆਂ ਤੇ ਜਤਾਈ ਚਿੰਤਾ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ 'ਚ ਸਾਰਾ ਦਿਨ ਘੱਗਰ, ਵੱਡੀ ਨਦੀ ਤੇ ਹੋਰ ਨਦੀਆਂ ਦੀ ਰੈਕੀ, ਕਮਜ਼ੋਰ ਬੰਨ੍ਹ ਕੀਤੇ ਮਜ਼ਬੂਤ : ਡਾ. ਪ੍ਰੀਤੀ ਯਾਦਵ