Saturday, October 18, 2025

Chandigarh

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਪਰਾਗਪੁਰ, ਇਬਰਾਹੀਮਪੁਰ, ਬੋਹੜਾ, ਬੋਹੜੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

September 02, 2025 10:33 PM
SehajTimes

ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਗਾਤਾਰ ਤੀਜੇ ਦਿਨ ਪਿੰਡ  ਪਰਾਗਪੁਰ, ਇਬਰਾਹੀਮਪੁਰ, ਬੋਹੜਾ, ਬੋਹੜੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਅਤੇ ਪਾਣੀ ਦੇ ਵਹਾਅ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹਾਲਾਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਭਰੋਸਾ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਲੋੜੀਂਦੇ ਉਪਾਅ ਕੀਤੇ ਜਾਣਗੇ।

ਉਨ੍ਹਾਂ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਿੱਥੇ ਵੀ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਲੋੜ ਹੈ, ਜਲਦੀ ਤੋ ਜਲਦੀ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਪਿੰਡ ਵਾਸੀਆਂ ਦਾ ਕੋਈ ਨੁਕਸਾਨ ਨਾ ਹੋਵੇ ਅਤੇ ਉੱਥੇ ਹਰ ਸਮੇਂ ਪੋਕਲੇਨ ਮਸ਼ੀਨਾਂ, ਮਿੱਟੀ ਦੀਆਂ ਬੋਰੀਆਂ ਦੇ ਨਾਲ ਨਾਲ, ਇੱਕ ਅਧਿਕਾਰੀ ਸਬੰਧਤ ਵਿਭਾਗ ਦਾ, 24 ਘੰਟੇ ਡਿਊਟੀ ਤੇ ਤਾਇਨਾਤ ਰੱਖਣ ਦੀ ਹਦਾਇਤ ਕੀਤੀ ।

ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਨੀਵੇਂ ਇਲਾਕਿਆਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਾਣੀ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਕਿਸਮ ਦੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘੱਗਰ ਦਰਿਆ ਦੇ ਨਾਜ਼ੁਕ ਥਾਵਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਹਾਲਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰਾਂ 0172-2219506 (ਡੀ ਸੀ ਦਫ਼ਤਰ), ਮੋਬਾਇਲ 76580-51209 (ਡੀ ਸੀ ਦਫ਼ਤਰ) ਅਤੇ ਸਬ ਡਵੀਜ਼ਨ ਡੇਰਾਬੱਸੀ ਦੇ ਕੰਟਰੋਲ ਰੂਮ ਨੰਬਰ 01762-283224 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੋਬਾਇਲ ਨੰਬਰ ਤੋਂ ਇਲਾਵਾ ਉਨ੍ਹਾਂ ਦੇ ਡੇਰਾਬੱਸੀ ਦਫ਼ਤਰ ਦੇ ਨੰਬਰ 01762-280095 ਅਤੇ
ਜ਼ੀਰਕਪੁਰ ਦਫ਼ਤਰ ਦੇ ਨੰਬਰ 01762-528902 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ

ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਡੀ ਸੀ ਕੋਮਲ ਮਿੱਤਲ ਨੇ ਮੋਹਾਲੀ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਚ ਇਲਾਜ ਕਰਵਾ ਰਹੇ ਨੌਜੁਆਨਾਂ ਨੂੰ ਮਠਿਆਈਆਂ ਅਤੇ ਕੰਬਲ ਵੰਡੇ

ਪੰਜਾਬ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੂੰ ਚੋਣ ਸਰਟੀਫਿਕੇਟ ਦਿੱਤਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ