ਗ੍ਰਿਫ਼ਤਾਰ ਵਿਅਕਤੀਆਂ ਨੇ ਡਰਾਈਵਰ ਨੂੰ ਗੋਲੀ ਮਾਰਨ ਅਤੇ ਲਾਸ਼ ਨੂੰ ਮੋਹਾਲੀ ਖੇਤਰ ਵਿੱਚ ਸੁੱਟਣ ਦਾ ਜ਼ੁਰਮ ਕਬੂਲਿਆ : ਡੀਆਈਜੀ ਹਰਚਰਨ ਸਿੰਘ ਭੁੱਲਰ
ਗ੍ਰਿਫ਼ਤਾਰ ਵਿਅਕਤੀਆਂ ਦੇ ਖੁਲਾਸੇ ਉਪੰਰਤ ਪੁਲਿਸ ਟੀਮਾਂ ਨੇ ਮ੍ਰਿਤਕ ਅਨਿਲ ਕੁਮਾਰ ਦੀ ਲਾਸ਼ ਕੀਤੀ ਬਰਾਮਦ : ਐਸਐਸਪੀ ਹਰਮਨਦੀਪ ਹੰਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਜੰਮੂ-ਕਸ਼ਮੀਰ (ਜੰਮੂ-ਕਸ਼ਮੀਰ) ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਬਸ਼ੀਰ (19) ਵਾਸੀ ਹੰਦਵਾੜਾ ਲੰਗੇਟ, ਕੁਪਵਾੜਾ, ਮੁਨੀਸ਼ ਸਿੰਘ ਉਰਫ਼ ਅੰਸ਼ (22) ਵਾਸੀ ਪਿੰਡ ਕੋਟਲੀ, ਡੋਡਾ ਅਤੇ ਐਜਾਜ਼ ਅਹਿਮਦ ਖਾਨ ਉਰਫ਼ ਵਸੀਮ (22) ਵਾਸੀ ਪਿੰਡ ਮੰਜਪੁਰਾ, ਕਲਾਮਾਬਾਦ ਵਜੋਂ ਹੋਈ ਹੈ। ਐਸ ਐਸ ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਉਪਰੰਤ ਪੁਲਿਸ ਟੀਮਾਂ ਨੇ ਮ੍ਰਿਤਕ ਅਨਿਲ ਕੁਮਾਰ ਦੀ ਲਾਸ਼ ਬਰਾਮਦ ਕਰ ਲਈ। ਉਨ੍ਹਾਂ ਅੱਗੇ ਦੱਸਿਆ ਕਿ ਲਾਸ਼ ਦੇ ਨੇੜਿਓਂ ਤਿੰਨ ਗੋਲੀਆਂ ਦੇ ਖੋਲ ਵੀ ਬਰਾਮਦ ਹੋਏ। ਇਸ ਸਬੰਧੀ ਪਹਿਲਾਂ, ਐਫਆਈਆਰ ਨੰ. 87 ਮਿਤੀ 31-08-2025 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 127(6) ਤਹਿਤ ਥਾਣਾ ਨਵਾਂਗਾਓਂ ਵਿਖੇ ਦਰਜ ਕੀਤੀ ਗਈ ਸੀ। ਹੁਣ ਇਸ ਕੇਸ ਵਿੱਚ ਬੀਐਨਐਸ ਦੀਆਂ ਧਾਰਾਵਾਂ 140(3), 103 ਅਤੇ 304 ਅਤੇ ਅਸਲਾ ਐਕਟ ਦੀ ਧਾਰਾ 25 ਵੀ ਸ਼ਾਮਲ ਕੀਤੀਆਂ ਗਈਆਂ ਹਨ।