ਬਰਨਾਲਾ : ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਬਰਨਾਲਾ ਵਲੋਂ ਚਲਾਏ ਜਾ ਰਹੇ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਟਰੱਸਟ ਵਲੋਂ ਦੋ ਲੱਖ ਰੁਪਏ ਦੀ ਮਦਦ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੂੰ ਚੈੱਕ ਸੌਂਪ ਕੇ ਕੀਤੀ ਗਈ। ਇਸ ਮੌਕੇ ਟਰੱਸਟ ਦੇ ਚੇਅਰਮੈਨ ਮਹੰਤ ਹਾਕਮ ਸਿੰਘ, ਵਾਇਸ ਚੇਅਰਮੈਨ ਬਾਬਾ ਕੇਵਲ ਕ੍ਰਿਸ਼ਨ, ਐਮ.ਡੀ. ਰਣਪ੍ਰੀਤ ਸਿੰਘ ਰਾਏ, ਟਰੱਸਟੀ ਬਾਬਾ ਅਮਨਦੀਪ ਸਿੰਘ, ਸੈਕਟਰੀ ਡਾ. ਸੰਦੀਪ ਕੁਮਾਰ ਲੱਠ ਅਤੇ ਸਾਬਕਾ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਮੌਜੂਦ ਸਨ। ਮਹੰਤ ਹਾਕਮ ਸਿੰਘ ਨੇ ਕਿਹਾ ਕਿ ਕੁਦਰਤੀ ਆਫ਼ਤ ਦੀ ਪੀੜ੍ਹਾਂ ਝੱਲ ਰਹੇ ਲੋਕਾਂ ਲਈ ਸਾਨੂੰ ਸਭ ਨੂੰ ਅੱਗੇ ਆ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ, ਸਮਾਜ ਸੇਵਕਾਂ ਤੇ ਪੰਚਾਇਤਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚੰਗਾ ਉੱਦਮ ਹੈ ਕਿਉਂਕਿ ਹੜ੍ਹ ਨਾਲ ਕਾਫ਼ੀ ਜ਼ਿਆਦਾ ਲੋਕਾਂ ਦਾ ਨੁਕਸਾਨ ਹੋਇਆ ਹੈ, ਜਿਸ ਕਰ ਕੇ ਲੋਕਾਂ ਨੂੰ ਕਾਫ਼ੀ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਅੱਖੀ ਘੜੀ ਵਿਚ ਪੰਜਾਬੀ ਮਦਦ ਕਰਨ ਲਈ ਦੁਨੀਆਂ ਭਰ ਵਿਚ ਮੋਹਰੀ ਰੋਲ ਅਦਾ ਕਰਨ ਵਜੋਂ ਜਾਣੇ ਜਾਂਦੇ ਹਨ ਅਤੇ ਜੇਕਰ ਹੋਰ ਕਿਸੇ ਵੀਂ ਤਰ੍ਹਾਂ ਦੀ ਮਦਦ ਦੀ ਜ਼ਰੂਰਤ ਪੈਂਦੀ ਹੈ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ।