Sunday, October 19, 2025

Malwa

ਲਗਾਤਾਰ ਬਾਰਸ਼ ਕਾਰਨ ਬੀ.ਡੀ.ਪੀ.ਓ., ਤਹਿਸੀਲ ਤੇ ਐੱਸ.ਡੀ.ਐੱਮ ਦਫ਼ਤਰ ਪਾਣੀ ਵਿਚ

September 03, 2025 08:40 PM
SehajTimes

ਮਹਿਲ ਕਲਾਂ : ਕਸਬਾ ਮਹਿਲ ਕਲਾਂ ਵਿਖੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸਰਕਾਰੀ ਦਫ਼ਤਰਾਂ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ। ਪੇਂਡੂ ਵਿਕਾਸ ਤੇ ਪੰਚਾਇਤੀ ਦਫ਼ਤਰ (ਬੀ.ਡੀ.ਪੀ.ਓ.), ਤਹਿਸੀਲ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਅਤੇ ਹੋਰ ਕਈ ਵਿਭਾਗਾਂ ਦੇ ਦਫ਼ਤਰ ਪਾਣੀ ਨਾਲ ਘਿਰੇ ਹੋਏ ਹਨ। ਦਫ਼ਤਰਾਂ ਦੇ ਆਲੇ ਦੁਆਲੇ ਇਕੱਠਾ ਹੋਇਆ ਪਾਣੀ ਛੱਪੜ ਦਾ ਰੂਪ ਧਾਰ ਚੁੱਕਾ ਹੈ, ਜਿਸ ਕਾਰਨ ਆਮ ਲੋਕਾਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿਚ ਜਾਣ ਲਈ ਪਾਣੀ ਵਿਚੋਂ ਲੰਘਣਾ ਪੈ ਰਿਹਾ ਹੈ। ਲੋਕਾਂ ਅਤੇ ਮੁਲਾਜ਼ਮਾਂ ਵੱਲੋਂ ਦੱਸਿਆ ਗਿਆ ਕਿ ਬਾਰਸ਼ ਕਾਰਨ ਨਾ ਸਿਰਫ਼ ਦਫ਼ਤਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਹੋਇਆ ਹੈ, ਸਗੋਂ ਕਈ ਥਾਵਾਂ ਉੱਪਰ ਦਫ਼ਤਰਾਂ ਦੀਆਂ ਛੱਤਾਂ ਵਿੱਚੋਂ ਵੀ ਬਾਰਸ਼ ਦਾ ਪਾਣੀ ਟਪਕਣ ਲੱਗ ਪਿਆ ਹੈ। ਇਸ ਨਾਲ ਕਮਰਿਆਂ ਦੇ ਅੰਦਰ ਪਾਣੀ ਭਰ ਜਾਣ ਕਰਕੇ ਕਰਮਚਾਰੀਆਂ ਨੂੰ ਦਫ਼ਤਰ ਅੰਦਰ ਆਏ ਲੋਕਾਂ ਦੇ ਕੰਮ ਕਰਨਾ ਮੁਸ਼ਕਲ ਹੋ ਗਿਆ ਹੈ। ਬੀ.ਡੀ.ਪੀ.ਓ. ਦਫ਼ਤਰ ਵਿਚ ਇਸ ਸਮੇਂ ਵੱਖ-ਵੱਖ ਵਿਭਾਗਾਂ ਦੇ ਆਰਜੀ ਤੌਰ ‘ਤੇ ਬਣਾਏ ਦਫ਼ਤਰ ਚੱਲ ਰਹੇ ਹਨ। ਆਪਣੀਆਂ ਬਿਲਡਿੰਗਾਂ ਨਾ ਹੋਣ ਕਰਕੇ ਇਹ ਦਫ਼ਤਰ ਇਕ ਹੀ ਇਮਾਰਤ ਅੰਦਰ ਕੰਮ ਕਰ ਰਹੇ ਹਨ, ਜਿਸ ਨਾਲ ਪਾਣੀ ਦੀ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ।
ਤਹਿਸੀਲ ਅਤੇ ਬਲਾਕ ਦੇ ਪਿੰਡਾਂ ਵਿਚੋਂ ਸਰਪੰਚ, ਨੰਬਰਦਾਰ ਅਤੇ ਆਮ ਲੋਕ ਰੋਜ਼ਾਨਾ ਆਪਣੇ ਕੰਮ ਲਈ ਇੱਥੇ ਪਹੁੰਚਦੇ ਹਨ, ਪਰ ਉਨ੍ਹਾਂ ਨੂੰ ਦਫ਼ਤਰਾਂ ਤੱਕ ਪਹੁੰਚਣ ਲਈ ਪਾਣੀ ਵਿਚੋਂ ਲੰਘਣਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਇਹ ਦਫ਼ਤਰ ਵਿਕਾਸੀ ਕਾਰਜਾਂ ਲਈ ਬਣਾਏ ਗਏ ਸਨ, ਉਥੇ ਹੀ ਜਨਤਾ ਨੂੰ ਸਭ ਤੋਂ ਵੱਧ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਤੇ ਕਰਮਚਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਫ਼ਤਰਾਂ ਦੇ ਆਲੇ-ਦੁਆਲੇ ਪਾਣੀ ਦੀ ਨਿਕਾਸੀ ਲਈ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਸਿਹਤ ਸਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕੇ।

Have something to say? Post your comment

 

More in Malwa

ਪੰਜਾਬ ‘ਚ ਗਰੀਬ ਰੱਥ ਟ੍ਰੇਨ ਨੂੰ ਲੱਗੀ ਅੱਗ

ਬਾਬਾ ਰੋਡਾ ਸ੍ਰੀ ਵਿਸ਼ਵਕਰਮਾ ਸਭਾ (ਰਜਿ.) ਜਮਾਲਪੁਰਾ ਵੱਲੋਂ ਸ੍ਰੀ ਵਿਸ਼ਵਕਮਰਾ ਪੂਜਾ ਦਿਵਸ ਦਾ ਕੈਲੰਡਰ ਰਿਲੀਜ਼

ਕੈਮਿਸਟਾਂ ਦਾ ਵਫ਼ਦ ਜੀਐਸਟੀ ਕਮਿਸ਼ਨਰ ਨੂੰ ਮਿਲਿਆ 

ਬੇਰੁਜ਼ਗਾਰ ਮਲਟੀ ਪਰਪਜ਼ ਹੈਲਥ ਵਰਕਰ ਸਿਹਤ ਮੰਤਰੀ ਦੇ ਘਰ ਮੂਹਰੇ ਮਨਾਉਣਗੇ ਦਿਵਾਲੀ

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ