Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ

June 08, 2021 06:49 PM
SehajTimes

ਲੁਧਿਆਣਾ :ਨੌਜਵਾਨ ਫਿਟਨੈੱਸ ਟਰੇਨਰ ਬਰਿੰਦਰ ਕੋਹਲੀ (38), ਜਿਸ ਨੇ ਹਾਲ ਹੀ ਵਿੱਚ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨਾਂ ਦੇ ਪਰਿਵਾਰ ਨੂੰ ਸੰਪੂਰਨ ਸਹਾਇਤਾ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ।
ਪੀੜਤ ਦੇ ਪਰਿਵਾਰ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਟਰੇਨਰ ਦੇ ਪਰਿਵਾਰ ਨੂੰ ਹੋਰ ਵਿੱਤੀ ਸਹਾਇਤਾ ਦੇਣ ਅਤੇ ਉਨਾਂ ਦੇ 7 ਸਾਲ ਦੇ ਬੇਟੇ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਸਬੰਧੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਣਗੇ। ਉਹਨਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇਸ ਲਈ ਉਹਨਾਂ ਜਿੰਮ ਖੋਲਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਹੈ ਤਾਂ ਜੋ ਜਿਮ ਮਾਲਕ / ਟਰੇਨਰ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ।
ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਜਿੰਮ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਨੌਜਵਾਨਾਂ ਵਿੱਚ ਵਿਸ਼ੇਸ਼ ਗੁਣ ਹੁੰਦੇ ਹਨ ਅਤੇ ਖੇਡ ਦੌਰਾਨ ਟੀਮ ਭਾਵਨਾ ਪੈਦਾ ਹੋਣਾ ਉਨਾਂ ਵਿਚੋਂ ਇੱਕ ਮੁੱਖ ਗੁਣ ਹੈ, ਜੋ ਨੌਜਵਾਨਾਂ ਨੂੰ ਉਨਾਂ ਦੀ ਜਿੰਦਗੀ ਵਿਚ ਸਫ਼ਲ ਹੋਣ ਲਈ ਸਹਾਈ ਸਾਬਤ ਹੋ ਸਕਦਾ ਹੈ।   

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ