Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

September 03, 2025 10:12 PM
SehajTimes

ਹਰਜੋਤ ਸਿੰਘ ਬੈਂਸ ਨੇ ਸਤਲੁਜ ਕਿਨਾਰੇ ਪਿੰਡਾਂ ਵਿੱਚ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ
ਲਾਲਜੀਤ ਸਿੰਘ ਭੁੱਲਰ ਤੇ ਹਰਭਜਨ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਹਰਦੀਪ ਸਿੰਘ ਮੁੰਡੀਆਂ 4 ਟਰੱਕ ਰਾਹਤ ਸਮੱਗਰੀ ਦੇ ਲੈ ਕੇ ਸੁਲਤਾਨਪੁਰ ਲੋਧੀ ਪੁੱਜੇ
ਡਾ. ਰਵਜੋਤ ਸਿੰਘ ਨੇ ਵੱਖ-ਵੱਖ ਪਿੰਡਾਂ ‘ਚ ਘਰ-ਘਰ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਚੰਡੀਗੜ੍ਹ : ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਰੂਪਨਗਰ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚੋਂ ਗੁਜਰਦੀਆਂ ਨਹਿਰਾਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢਿਆਂ ਦੀ ਲਗਾਤਾਰ ਨਿਗਰਾਨੀ ਕੈਬਨਿਟ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹਾਂ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਸਮਾਂ ਰਹਿੰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਉਣ ਲਈ ਮੁਨਿਆਦੀ ਵੀ ਕਰਵਾਈ ਗਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪਾਂ ਵਿੱਚ ਟਿਕਾਣਾ ਕਰਨ।
ਇਸ ਦੌਰਾਨ ਨੰਗਲ ਇਲਾਕੇ ਦੇ ਪਿੰਡ ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਨਾਮ, ਸਿੰਘਪੁਰਾ, ਪਲਾਸੀ, ਤਰਫ਼ ਮਜਾਰਾ, ਮਜਾਰੀ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ  ਬੁਰਜ, ਚੰਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ, ਲੋਧੀਪੁਰ, ਨੂੰ ਸੁਰੱਖਿਅਤ ਸਥਾਨਾਂ ਤੇ ਜਾਣ ਦੀ ਅਪੀਲ ਕੀਤੀ ਗਈ ਹੈ ਜਦਕਿ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਾਰੇ ਉਹ ਪਿੰਡ ਜੋ ਸਤਲੁਜ ਦਰਿਆ ਦੇ ਕਿਨਾਰੇ ਸਥਿਤ ਹਨ ਨੂੰ ਚੌਕਸ ਰਹਿਣ ਲਈ ਕਹਿਆ ਗਿਆ ਹੈ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰੀ ਮੀਂਹ ਦੇ ਚੱਲਦਿਆਂ ਆਪਣੇ ਵਿਧਾਨ ਸਭਾ ਹਲਕੇ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਦਾ ਹੱਲ ਕਰਨ ਲਈ ਘਰ-ਘਰ ਪਹੁੰਚੇ।। ਉਨ੍ਹਾਂ ਨੇ ਪਿੰਡ ਸ਼ਿਵਾਲਿਕ ਨਗਰ ਢੋਲਵਾਹਾ, ਖਲਵਾਣਾ, ਦਿਓਵਾਲ ਅਤੇ ਬਾਦੋਵਾਲ ਪਿੰਡ ਦੇ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੀਂਹ ਜਾਂ ਕੁਦਰਤੀ ਹਾਲਾਤ ਕਾਰਨ ਕਿਸੇ ਵੀ ਨਾਗਰਿਕ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਅੱਜ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਇਸ ਦੌਰਾਨ ਉਨ੍ਹਾਂ ਪਿੰਡ ਮਰੜ ਅਤੇ ਕਿੜੀਆਂ ਵਿਖੇ ਦਰਿਆ ਦੀ ਢਾਹ ਲੱਗਣ ਕਾਰਨ ਜਮੀਨ  ਤੇ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਕੁੱਕੜ ਪਿੰਡ ਵਿੱਚ ਚਿੱਟੀ ਵੇਈਂ ਵਿੱਚ ਪਾਣੀ ਦੇ ਵਧੇ ਵਹਾਅ ਨੂੰ ਦੇਖਦਿਆਂ ਰਾਹਤ ਸਮੱਗਰੀ ਵੰਡਣ ਤੋਂ ਇਲਾਵਾ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪ੍ਰਸ਼ਾਸਨ ਨੂੰ ਨਿਰੰਤਰ ਚੌਕਸ ਰਹਿਣ ਲਈ ਆਖਿਆ। ਜਲੰਧਰ ਜਿਲ੍ਹੇ ਵਿੱਚ ਹੀ ਪਿੰਡ ਸੰਗੋਵਾਲ ਵਿੱਚ ਸਤਲੁਜ ਦਰਿਆ ਦੇ ਕੰਢਿਆਂ ਨੂੰ ਮਜਬੂਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਫੌਜ ਦੀ ਮਦਦ ਲਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਚਾਓ ਕਾਰਜਾਂ ਦਾ ਜਾਇਜਾ ਵੀ ਲਿਆ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਿਰੰਤਰ ਅਜਨਾਲਾ ਵਿਖੇ ਪੀੜਤ ਪਰਿਵਾਰਾਂ ਵਿੱਚ ਜਾ ਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ।
ਇਸ ਦੌਰਾਨ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ 4 ਟਰੱਕ ਰਾਹਤ ਸਮੱਗਰੀ ਦੇ ਲੈ ਕੇ ਸੁਲਤਾਨਪੁਰ ਲੋਧੀ ਪੁੱਜੇ ਜਿਸ ਵਿੱਚ ਪਸ਼ੂਆਂ ਲਈ ਫੀਡ ਤੇ ਹੋਰ ਰਾਹਤ ਸਮੱਗਰੀ ਸ਼ਾਮਲ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਮੰਡ ਇੰਦਰਪੁਰ ਤੇ ਯੂਸਫਪੁਰ ਦਾਰੇਵਾਲ ਵਿਖੇ ਲੋਕਾਂ ਨੂੰ ਫੀਡ ਦੀ ਵੰਡ ਕੀਤੀ।

ਸਹਿਬਜਾਦਾ ਅਜੀਤ ਸਿੰਘ ਨਗਰ ਦੇ ਨਯਾਗਾਓਂ ਵਿੱਚ ਪਟਿਆਲਾ ਕੀ ਰਾਓ ਦੇ ਨਾਲ ਖੁੱਡਾ ਲਾਹੌਰਾ-ਨਾਡਾ ਸੜਕ ਦੇ ਨੁਕਸਾਨ ਦੀ ਰਿਪੋਰਟ ਮਿਲਦੇ ਸਾਰ ਜ਼ਿਲ੍ਹਾ ਪ੍ਰਸ਼ਾਸਨ, ਡੀ ਸੀ ਕੋਮਲ ਮਿੱਤਲ ਦੀ ਅਗਵਾਈ ਵਿੱਚ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਨੁਕਸਾਨੇ ਗਏ ਹਿੱਸੇ 'ਤੇ ਮੁਰੰਮਤ ਅਤੇ ਪਾੜ ਪੂਰਨ ਦੇ ਕੰਮ ਦੀ ਨਿਗਰਾਨੀ ਕੀਤੀ। ਜਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਘੱਗਰ ਅਤੇ ਸੁਖਨਾ ਚੋਅ ਦੇ ਕਿਨਾਰਿਆ ਦੇ ਵਸੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।

ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਧੈਂਗੜਪੁਰ ਵਿਖੇ ਸਤਲੁਜ ਬੰਨ੍ਹ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈੰਦਿਆਂ ਕਿਹਾ ਕਿ ਮੌਜੂਦਾ ਸਮੇਂ ਪਾਣੀ ਦਾ ਪੱਧਰ 65,000 ਕਿਊਸਿਕ ਹੈ ਅਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ। ਉਨ੍ਹਾਂ ਦੱਸਿਆ ਕਿ ਦੇਰ ਰਾਤ ਧੈਂਗੜਪੁਰ ਵਿਖੇ ਬੰਨ੍ਹ ਨੂੰ ਥੋੜੀ ਢਾਅ ਲੱਗੀ ਸੀ ਜਿਸਨੂੰ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਮੇਂ ਸਿਰ ਰੋਕ ਲਿਆ ਗਿਆ ਅਤੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਲਗਾਤਾਰ ਜਾਰੀ ਹੈ।

ਬਰਨਾਲਾ ਜਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਜਿਲ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸਰੁਖਿਅਤ ਇਮਾਰਤਾਂ ਵਿੱਚੋਂ ਨਿਕਲ ਕੇ ਸਰਕਾਰ ਵੱਲੋਂ ਸਥਾਪਿਤ ਕੀਤੇ ਰਾਹਤ ਕੈਪਾਂ ਵਿੱਚ ਸ਼ਿਫਟ ਹੋ ਜਾਣ।
ਪਟਿਆਲੇ ਜਿਲ੍ਹੇ ਵਿੱਚੇ ਘੱਗਰ ਦੀ ਸਥਿਤੀ ਗੰਭੀਰ ਹੋਣ ਦੀ ਸਥਿਤੀ ਵਿੱਚ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਫੌਜ ਨੂੰ ਅਲਰਟ ਤੇ ਰਹਿਣ ਦੀ ਹਦਾਇਤ ਕੀਤੀ ਹੈ। ਇਸ ਤੋਂ ਇਲਾਵਾ ਕੁਝ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਵੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਨੇ ਅੱਜ ਜਿਲ੍ਹਾ ਤਰਨ ਤਾਰਨ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਇਸ ਦੌਰਾਨ ਉਹਨਾਂ ਪਿੰਡ ਮਰੜ ਅਤੇ ਕਿੜੀਆਂ ਵਿਖੇ ਦਰਿਆ ਦੀ ਢਾਹ ਲੱਗਣ ਕਾਰਨ ਜਮੀਨ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਵੀ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹੁਸੈਨੀ ਵਾਲਾ ਹੈਡਵਰਕਸ ਤੋਂ ਸਤਲੁਜ ਨਦੀ ਵਿੱਚ 3 ਲੱਖ 11 ਹਜਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਲਈ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਸਤਲੁਜ ਕ੍ਰੀਕ ਪਾਰ ਦੇ ਲੋਕਾਂ ਨੂੰ  ਸੁਚੇਤ ਰਹਿਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਤੁਹਾਡੀ ਮਦਦ ਲਈ ਤਿਆਰ ਹਨ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ