Wednesday, September 17, 2025

Chandigarh

ਆਮ ਆਦਮੀ ਪਾਰਟੀ ਵਲੋਂ 24 ਹਲਕਾ ਇੰਚਾਰਜ ਨਿਯੁਕਤ

June 08, 2021 07:00 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ।
ਆਪ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੋਆ ਲਈ ਲਾਲ ਚੰਦ ਕਟਾਰੂਚੱਕ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਿਧਾਨ ਸਭਾ ਹਲਕਾ ਨਾਭਾ ਲਈ ਗੁਰਦੇਵ ਸਿੰਘ ਦੇਵ ਮਾਨ, ਹਲਕਾ ਫਰੀਦਕੋਟ ਲਈ ਗਰਦਿੱਤ ਸਿੰਘ ਸੇਖੋਂ, ਹਲਕਾ ਬਾਬਾ ਬਕਾਲਾ ਲਈ ਦਲਬੀਰ ਸਿੰਘ ਟੋਂਗ, ਹਲਕਾ ਪਾਇਲ ਲਈ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਜੀਰਾ ਲਈ ਨਰੇਸ ਕਟਾਰੀਆ, ਹਲਕਾ ਸਾਮ ਚੁਰਾਸੀ ਲਈ ਡਾ. ਰਵਜੋਤ ਸਿੰਘ, ਹਲਕਾ ਅਮਰਗੜ੍ਹ ਲਈ  ਜਸਵੰਤ ਸਿੰਘ ਗੱਜਣ ਮਾਜਰਾ, ਹਲਕਾ ਜੰਡਿਆਲਾ ਲਈ ਹਰਭਜਨ ਸਿੰਘ ਈ.ਟੀ.ਓ, ਹਲਕਾ ਮੋਗਾ ਲਈ ਨਵਦੀਪ ਸੰਘਾ, ਹਲਕਾ ਭਦੌੜ ਲਈ ਲਾਭ ਸਿੰਘ ਉਗੋਕੇ, ਹਲਕਾ ਅਜਨਾਲਾ ਲਈ ਕੁਲਦੀਪ ਧਾਲੀਵਾਲ, ਹਲਕਾ ਚੱਬੇਵਾਲ ਲਈ ਹਰਮਿੰਦਰ ਸਿੰਘ ਸੰਧੂ, ਹਲਕਾ ਜਲਾਲਾਬਾਦ ਲਈ ਜਗਦੀਪ ਗੋਲਡੀ ਕੰਬੋਜ, ਹਲਕਾ ਬਾਘਾ ਪੁਰਾਣਾ ਲਈ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਗਿੱਲ ਲਈ ਜੀਵਨ ਸਿੰਘ ਸੰਗੋਵਾਲ, ਹਲਕਾ ਸਨੌਰ ਲਈ ਹਰਮੀਤ ਸਿੰਘ ਪਠਾਣ ਮਾਜਰਾ, ਹਲਕਾ ਸਮਾਣਾ ਲਈ ਚੇਤਨ ਸਿੰਘ ਜੋੜਮਾਜਰਾ, ਹਲਕਾ ਹਸਅਿਾਰਪੁਰ ਲਈ ਬ੍ਰਹਮ ਸੰਕਰ ਜਿੰਮਪਾ,  ਹਲਕਾ ਮੌੜ ਲਈ ਸੁਖਵੀਰ ਮੈਸਰਖਾਨਾ, ਹਲਕਾ ਚਮਕੌਰ ਸਾਹਿਬ ਲਈ ਡਾ. ਚਰਨਜੀਤ ਸਿੰਘ, ਹਲਕਾ ਬਟਾਲਾ ਲਈ ਸੈਰੀ ਕਲਸੀ, ਹਲਕਾ ਅੰਮ੍ਰਿਤਸਰ ਦੱਖਣੀ ਲਈ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਦਸੂਆ ਲਈ ਕਰਮਵੀਰ ਘੁੰਮਨ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ