ਸੁਨਾਮ : ਪੰਜਾਬ ਦੇ ਤਿੰਨ ਵਾਰ ਵਿਧਾਇਕ ਰਹੇ ਸੁਰਜੀਤ ਸਿੰਘ ਧੀਮਾਨ ਨੇ ਬੁੱਧਵਾਰ ਨੂੰ ਸੁਨਾਮ ਵਿਖੇ ਪੰਜਾਬ ਪੁਲਿਸ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਸੱਗੂ ਦੇ ਪਿਤਾ ਪ੍ਰਤਾਪ ਸਿੰਘ ਸੱਗੂ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਸਵਰਗੀ ਪ੍ਰਤਾਪ ਸਿੰਘ ਸੱਗੂ ਵੱਲੋਂ ਆਪਣੇ ਧੰਦੇ ਵਿੱਚ ਨਿਭਾਈਆਂ ਸੇਵਾਵਾਂ ਨੂੰ ਯਾਦ ਕਰਦਿਆਂ ਆਖਿਆ ਕਿ ਰਾਮਗੜ੍ਹੀਆ ਭਾਈਚਾਰੇ ਦਾ ਮੁਲਕ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਹੈ। ਨਵੀਆਂ ਤਕਨੀਕਾਂ ਨਾਲ ਮਹੀਨਿਆਂ ਬੱਧੀ ਕੰਮ ਨੂੰ ਘੰਟਿਆਂ ਵਿੱਚ ਨਿਪਟਾਉਣ ਵਾਲੇ ਔਜ਼ਾਰ ਤਿਆਰ ਕੀਤੇ ਹਨ, ਖ਼ਾਸ ਕਰਕੇ ਖੇਤੀ ਕਿੱਤੇ ਨੂੰ ਸੁਖਾਲਾ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ। ਦੱਸ ਦੇਈਏ ਪ੍ਰਤਾਪ ਸਿੰਘ ਸੱਗੂ ਪਿਛਲੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਪ੍ਰਤਾਪ ਸਿੰਘ ਸੱਗੂ ਨਮਿੱਤ ਰੱਖੇ ਪਾਠ ਦਾ ਭੋਗ 7 ਸਤੰਬਰ ਦਿਨ ਐਤਵਾਰ ਨੂੰ ਰਾਮ ਮੁਹੰਮਦ ਸਿੰਘ ਆਜ਼ਾਦ ਕੰਪਲੈਕਸ (ਨਿਆਈ ਵਾਲੀ ਧਰਮਸ਼ਾਲਾ) ਸੁਨਾਮ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਪਵੇਗਾ। ਇਸ ਮੌਕੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਸੱਗੂ, ਮੁਖਤਿਆਰ ਕੌਰ, ਇੰਦਰਜੀਤ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।