Friday, September 05, 2025

Health

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

September 04, 2025 03:00 PM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹ ਅਤੇ ਮੀਂਹ ਪ੍ਰਭਾਵਤ ਖੇਤਰਾਂ ਵਿਚ ਲੋਕਾਂ ਨੂੰ ਲਗਾਤਾਰ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਹੜ੍ਹ ਪੀੜਤਾਂ ਨੂੰ ਜਾਂਚ ਅਤੇ ਇਲਾਜ ਸੇਵਾਵਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਹੜ੍ਹ ਪ੍ਰਭਾਵਤ ਅਤੇ ਹੜ੍ਹ ਸੰਭਾਵੀ ਖੇਤਰਾਂ ਵਿਚ ਸਿਹਤ ਵਿਭਾਗ ਵਲੋਂ ਮੈਡੀਕਲ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਨੂੰ ਜਾਂਚ ਅਤੇ ਇਲਾਜ ਦੀਆਂ ਸੇਵਾਵਾਂ ਦੇਣ ਦੇ ਨਾਲ-ਨਾਲ ਮੁਫ਼ਤ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਵਿਚ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਹੋਰ ਸਟਾਫ਼ ਤਨਦੇਹੀ ਨਾਲ ਡਿਊਟੀ ਕਰ ਰਿਹਾ ਹੈ। ਲੋਕਾਂ ਨੂੰ ਹੜ੍ਹਾਂ ਦੇ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਲੱਛਣਾਂ, ਕਾਰਨਾਂ ਅਤੇ ਬਚਾਅ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਡਾ. ਜੈਨ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਪਹਿਲਾਂ ਹੀ ਕਰ ਦਿਤਾ ਗਿਆ ਸੀ, ਜਿਹੜੀਆਂ ਹਰ ਸਮੇਂ ਹੜ੍ਹ ਸੰਭਾਵੀ ਖੇਤਰਾਂ ਵਿਚ ਤਿੱਖੀ ਨਜ਼ਰ ਰੱਖ ਰਹੀਆਂ ਹਨ।

    ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਵੀ ਖ਼ਾਸ ਇੰਤਜ਼ਾਮ ਪਹਿਲਾਂ ਹੀ ਕਰ ਲਏ ਗਏ ਸਨ, ਜਿਥੇ ਮਰੀਜ਼ ਅਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਸਿਹਤ ਟੀਮਾਂ ਘਰ-ਘਰ ਜਾ ਕੇ ਵੀ ਲੋਕਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ ਤੇ ਜਿਥੇ ਕਿਤੇ ਵੀ ਕੋਈ ਸ਼ੱਕੀ ਮਾਮਲਾ ਸਾਹਮਣੇ ਆਉਂਦਾ ਹੈ, ਉਥੇ ਮੌਕੇ ’ਤੇ ਡਾਕਟਰੀ ਸਹਾਇਤਾ ਦਿਤੀ ਜਾਂਦੀ ਹੈ। ਜੇ ਕੇਸ ਗੰਭੀਰ ਹੋਵੇ ਤਾਂ ਹਸਪਤਾਲ ਵਿਚ ਰੈਫ਼ਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਲੋਕਾਂ ਦੀ ਤੰਦਰੁਸਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਦਾ ਖ਼ਾਸ ਖ਼ਿਆਲ ਰਖਿਆ ਜਾ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ

ਡਾ. ਪਰਮਿੰਦਰ ਸਿੰਘ ਵਾਰੀਆ ਵੱਲੋਂ ਹਸਪਤਾਲ ਢਾਹਾਂ ਕਲੇਰਾਂ ਵਿਖੇ ਘਰੇਲੂ ਹਾਦਸਿਆਂ ਦੇ ਸ਼ਿਕਾਰ ਦੋ ਬੱਚਿਆਂ ਦੇ ਸਫਲ ਅਪਰੇਸ਼ਨ