Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਫਗਾਨਿਸਤਾਨ ਨੂੰ ਸਹਾਇਤਾ, ਹੜ੍ਹ ਪ੍ਰਭਾਵਿਤ ਪੰਜਾਬ ਦੀ ਮਦਦ ਵਿੱਚ ਝਿਜਕ ਕਿਉਂ: ਹਰਪਾਲ ਸਿੰਘ ਚੀਮਾ

September 04, 2025 04:24 PM
SehajTimes

ਖਪਤਕਾਰਾਂ ਦੇ ਪੱਖ ਵਿੱਚ ਜੀ.ਐਸ.ਟੀ ਦਰਾਂ ਵਿੱਚ ਕਟੌਤੀ ਦਾ ਕੀਤਾ ਸਵਾਗਤ, ਕਿਹਾ ‘ਆਮ ਆਦਮੀ ਪਾਰਟੀ’ ਦੀ ਸ਼ੁਰੂ ਤੋਂ ਸੀ ਇਹ ਮੰਗ

ਕਿਹਾ, ਨਵੀਂ 2-ਸਲੈਬ ਜੀ.ਐਸ.ਟੀ ਦਰ ਦੇ ਲਾਭ ਆਮ ਲੋਕਾਂ ਤੱਕ ਪਹੁੰਚਣੇ ਚਾਹੀਦੇ ਹਨ

ਜੀ.ਐਸ.ਟੀ ਮੁਆਵਜ਼ਾ ਜਾਰੀ ਰੱਖਣ ਲਈ ਵੀ ਕੀਤੀ ਜ਼ੋਰਦਾਰ ਵਕਾਲਤ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਜਿਸ ਤਰ੍ਹਾਂ ਮਨੁੱਖੀ ਭਾਵਨਾ ਤਹਿਤ ਸਹਾਇਤਾ ਭੇਜ ਰਹੀ ਹੈ, ਉਸੇ ਤਰ੍ਹਾਂ ਪੰਜਾਬ ਪ੍ਰਤੀ ਵੀ ਸੰਵੇਦਨਸ਼ੀਲਤਾ ਦਿਖਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਅਫਗਾਨਿਸਤਾਨ ਨੂੰ ਤਾਂ ਤੁਰੰਤ ਰਾਹਤ ਸਮੱਗਰੀ ਭੇਜੀ ਗਈ ਪਰ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਾਨਵਤਾਵਾਦੀ ਸਹਾਇਤਾ ਦੇਣ ਵਿੱਚ ਦੇਰੀ ਕਿਉਂ ਹੋ ਰਹੀ ਹੈ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ, ਜਿਸ ਨੇ ਲਗਾਤਾਰ ਦੇਸ਼ ਦੀ ਅਨਾਜ ਸੁਰੱਖਿਆ ਅਤੇ ਆਰਥਿਕ ਤਾਕਤ ਵਿੱਚ ਯੋਗਦਾਨ ਪਾਇਆ ਹੈ, ਨੂੰ ਮੁਸ਼ਕਲ ਦੀ ਘੜੀ ਵਿੱਚ ਤੁਰੰਤ ਅਤੇ ਢੁਕਵੀਂ ਸਹਾਇਤਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਤੋਂ ਪਾਰ ਭੇਜੀ ਜਾ ਸਕਦੀ ਹੈ, ਤਾਂ ਫਿਰ ਆਪਣੇ ਹੀ ਲੋਕਾਂ ਦੀ ਅਜਿਹੀ ਮਦਦ ਕਰਨ ਵਿੱਚ ਝਿਜਕ ਕਿਉਂ?"

ਵਿੱਤ ਮੰਤਰੀ ਚੀਮਾ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਭਲਾਈ ਨੂੰ ਪਹਿਲ ਦੇਵੇ ਅਤੇ ਰਾਹਤ ਪੈਕੇਜ, ਬੁਨਿਆਦੀ ਢਾਂਚੇ ਦੀ ਸਹਾਇਤਾ ਅਤੇ ਮੁੜ ਵਸੇਬੇ ਦੇ ਕੰਮਾਂ ਨੂੰ ਤੇਜ਼ ਕਰੇ। ਉਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰਾਪਤ ਹੋਈ ਹਰ ਸਹਾਇਤਾ ਪਾਰਦਰਸ਼ੀ ਅਤੇ ਜਵਾਬਦੇਹੀ ਨਾਲ ਵਰਤੀ ਜਾਵੇਗੀ, ਤਾਂ ਜੋ ਇੱਕ-ਇੱਕ ਰੁਪਿਆ ਲੋੜਵੰਦਾਂ ਤੱਕ ਪਹੁੰਚ ਸਕੇ। ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਪਤਕਾਰਾਂ ਦੇ ਹੱਕ ਵਿੱਚ ਜੀ.ਐੱਸ.ਟੀ. ਦਰਾਂ ਦੀ ਕਟੌਤੀ ਦਾ ਸੁਆਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸ਼ੁਰੂ ਤੋਂ ਹੀ ਇਸ ਦੀ ਮੰਗ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਨਵੇਂ 2-ਸਲੈਬ ਜੀਐਸਟੀ ਦਰ ਢਾਂਚੇ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਏ ਜਾਣੇ ਚਾਹੀਦੇ ਹਨ ਤਾਂ ਜੋ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਯਾਦ ਕਰਵਾਇਆ ਕਿ ਜਦੋਂ ਜੀ.ਐੱਸ.ਟੀ. ਪ੍ਰਣਾਲੀ ਪਹਿਲੀ ਵਾਰ ਲਾਗੂ ਕੀਤੀ ਗਈ ਸੀ, ਤਾਂ ਸਾਰੀਆਂ ਰਾਜਾਂ ਨੇ ਇਸ ਸ਼ਰਤ 'ਤੇ ਇਸ ਦਾ ਸਮਰਥਨ ਕੀਤਾ ਸੀ ਕਿ ਜਦੋਂ ਤੱਕ ਉਨ੍ਹਾਂ ਦੀ ਆਰਥਿਕਤਾ ਸਥਿਰ ਨਹੀਂ ਹੁੰਦੀ, ਕੇਂਦਰ ਸਰਕਾਰ ਮਾਲੀਏ ਦੇ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਰਾਜਾਂ ਦੀ ਆਰਥਿਕਤਾ ਅਜੇ ਵੀ ਸਥਿਰ ਨਹੀਂ ਹੈ, ਅਤੇ ਤਾਜ਼ਾ ਜੀ.ਐੱਸ.ਟੀ. ਦਰਾਂ ਵਿੱਚ ਕਟੌਤੀ ਨਾਲ ਉਨ੍ਹਾਂ 'ਤੇ ਹੋਰ ਅਸਰ ਪਵੇਗਾ।

ਵਿੱਤ ਮੰਤਰੀ ਚੀਮਾ ਨੇ ਕੇਂਦਰ ਸਰਕਾਰ ਨੂੰ ਰਾਜਾਂ ਨੂੰ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਿੱਤੀ ਸਥਿਰਤਾ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਜਦੋਂ ਕਈ ਰਾਜ ਇਸ ਸਮੇਂ ਚੁਣੌਤੀਆਂ ਅਤੇ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸਤੌਰ ‘ਤੇ ਪੰਜਾਬ ਪਿਛਲੇ ਚਾਰ ਦਹਾਕਿਆਂ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਜੀ.ਐੱਸ.ਟੀ. ਮੁਆਵਜ਼ਾ ਜਾਰੀ ਰੱਖਣ ਦੇ ਨਾਲ-ਨਾਲ ਸੂਬੇ ਦੇ ਹੜ੍ਹ ਪੀੜਤਾਂ ਲਈ ਤੁਰੰਤ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ