Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਵੈਸ਼ਨੋ ਦੇਵੀ ਮੰਦਰ ਕੰਪਲੈਕਸ ਵਿਚ ਲੱਗੀ ਅੱਗ, ਕੈਸ਼ ਕਾਊਂਟਰ ਹੋਇਆ ਸੁਆਹ

June 08, 2021 07:14 PM
SehajTimes

ਪਠਾਨਕੋਟ: ਵੈਸ਼ਨੋ ਦੇਵੀ ਮੰਦਰ ਵਿਚ ਅੱਜ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ ਦੂਰ ਤਕ ਵਿਖਾਈ ਦਿਤਾ। ਰੀਪੋਰਟਾਂ ਮੁਤਾਬਕ ਅੱਗ ਮੰਦਰ ਦੀ ਗੁਫ਼ਾ ਤੋਂ 100 ਮੀਟਰ ਦੀ ਦੂਰੀ ’ਤੇ ਕਾਲਿਕਾ ਭਵਨ ਲਾਗੇ ਕਾਊਂਟਰ ਨੰਬਰ ਦੋ ’ਤੇ ਲੱਗੀ ਹੈ। ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਦਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ। ਮੰਦਰ ਵਿਚ ਅੱਗ ਲੱਗਣ ਬਾਰੇ ਪਤਾ ਚਲਦਿਆਂ ਹੀ ਫ਼ਾਇਰ ਵਿਭਾਗ ਦੇ ਮੁਲਾਜ਼ਮ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਉਥੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ ਬੁਝਾਈ। ਅੱਗ ਨਾਲ ਫ਼ਿਲਹਾਲ ਕਿਸੇ ਦੇ ਝੁਲਸਣ ਦੀ ਖ਼ਬਰ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਕੈਸ਼ ਕਾਊਂਟਰ ਪੂਰੀ ਤਰ੍ਹਾਂ ਸੁਆਹ ਹੋ ਗਿਆ ਹੈ। ਅੱਗ ਦੀਆਂ ਲਪਟਾਂ ਭੈਰੋਂ ਘਾਟੀ ਤਕ ਵਿਖਾਈ ਦਿਤੀਆਂ। ਕਿਹਾ ਜਾ ਰਿਹਾ ਹੈ ਕਿ ਵੀਆਈਪੀ ਗੇਟ ਲਾਗੇ ਕਾਊਂਟਿੰਗ ਰੂਮ ਵਿਚ ਸ਼ਾਰਟ ਸਰਕਿਟ ਹੋਇਆ ਪਰ ਫ਼ਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਅੱਗ ਸ਼ਾਮ ਲਗਭਗ ਸਵਾ ਚਾਰ ਵਜੇ ਲੱਗੀ ਅਤੇ ਪੰਜ ਵਜੇ ਤਕ ਇਸ ’ਤੇ ਕਾਬੂ ਪਾ ਲਿਆ ਗਿਆ। ਸ਼ੁਰੂਆਤੀ ਅਲਾਰਮ ਉਥੇ ਤੈਨਾਤ ਸੀਆਰਪੀਐਫ਼ ਮੁਲਾਜ਼ਮਾਂ ਨੇ ਵਜਾਇਆ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ