Sunday, November 02, 2025

Malwa

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ

September 04, 2025 07:05 PM
SehajTimes

ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ । ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਾਲਜ ਦੇ ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਕਾਲਜ ਵਿਚ ਆਧੁਨਿਕ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਭੇਜੇ ਸੰਦੇਸ਼ ਵਿਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਹਨਾਂ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ । ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਹੋਏ ਗੁਰਮਤਿ ਸਮਾਗਮ ਵਿਚ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਾਬੀਆ ਹਾਟਾ, ਮੈਡਮ ਵੰਦਨਾ ਬਸਰਾ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ