ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐਸ.ਏ.ਐਸ ਨਗਰ ਵੱਲੋਂ ਮਿਤੀ 05 ਸਤੰਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਪਲੇਸਮੈਂਟ ਕੈਂਪਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 02.00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੀਸ ਸਿਕਿਊਰਿਟੀ ਅਤੇ ਇਨਟੈਲੀਜੈਂਸ ਸਰਵੀਸਿਜ਼ (ਇੰਡੀਆ) ਲਿਮਿਟਡ ਵੱਲੋਂ ਸਿਕਿਊਰਿਟੀ ਗਾਰਡ ਦੀਆਂ ਅਸਾਮੀਆਂ ਲਈ ਵਿਦਿਅਕ ਯੋਗਤਾ 10ਵੀਂ ਪਾਸ, ਉਮਰ 19-40 ਸਾਲ, ਵਜਨ- 56-90 ਕਿੱਲੋ ਅਤੇ ਕੱਦ ਘੱਟੋ-ਘੱਟ 168 ਸੈ.ਮੀ ਵਾਲੇ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ. 456, ਤੀਜ਼ੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ।
ਉਕਤ ਤੋਂ ਇਲਾਵਾ ਸੰਨ ਟਰੱਸਟ ਕੈਪੀਟਲ ਆਈ.ਐੱਮ.ਐੱਫ. ਐੱਲ.ਐੱਲ.ਪੀ ਵੱਲੋਂ ਐੱਸ.ਸੀ.ਐੱਫ 18, 2nd Floor, Phase 11, ਮੋਹਾਲੀ (ਸਾਹਮਣੇ ਕੇਰਲਾ ਭਵਨ) ਵਿਖੇ ਕਸਟਮਰ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਗਰੈਜੂਏਸ਼ਨ ਪਾਸ ਪ੍ਰਾਰਥੀ ਹਿੱਸਾ ਲੈ ਸਕਦੇ ਹਨ ਅਤੇ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗੜ੍ਹ ਅਤੇ ਮੋਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਰਿਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।