Wednesday, September 10, 2025

Chandigarh

ਹੜ੍ਹਾਂ ਦੌਰਾਨ ਅਪਣੀਆਂ ਜਾਨਾਂ ਗਵਾਉਂਣ ਵਾਲੇ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰ ਵੱਲੋਂ ਦਿੱਤੀ ਗਈ ਆਰਥਿਕ ਸਹਾਇਤਾ

September 04, 2025 07:28 PM
SehajTimes

ਚੰਡੀਗੜ੍ਹ : ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ, ਲੋਕਾਂ ਦੇ ਘਰ ਵੀ ਪ੍ਰਭਾਵਿੱਤ ਹੋਏ ਹਨ ਉੱਥੇ ਹੀ ਨਾਲ ਸਭ ਤੋਂ ਦੁੱਖਦਾਈ ਘਟਨਾਵਾਂ ਸਾਡੀਆਂ ਬਹੁਤ ਹੀ ਕੀਮਤੀ ਜਾਨਾਂ ਚਲੀਆਂ ਗਈਆਂ, ਸਰਕਾਰ ਹਰ ਦੁੱਖ ਦੀ ਘੜ੍ਹੀ ਵਿੱਚ ਇਨ੍ਹਾ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਇੱਕ ਵਿਸੇਸ ਪ੍ਰੋਗਰਾਮ ਦੋਰਾਨ ਸੰਬੋਧਤ ਕਰਦਿਆਂ ਕੀਤਾ ਗਿਆ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਅੰਮਿਤ ਮੰਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਪਵਨ ਕੁਮਾਰ ਜਿਲ੍ਹਾ ਮਾਲ ਅਫਸਰ, ਵਿਕਰਮ ਏ.ਸੀ.ਜੀ. ਪਠਾਨਕੋਟ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਹੜ੍ਹਾਂ ਦੇ ਦੋਰਾਨ ਅਸੀਂ ਬਹੁਤ ਮਾਰ ਝੱਲੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਜਿਲ੍ਹੇ ਦੇ ਕੂਝ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਅਪਣੇ ਪਰਿਵਾਰਿਕ ਮੈਂਬਰਾਂ ਨੂੰ ਗਵਾਉਂਣਾ ਪਿਆ। ਉਨ੍ਹਾਂ ਕਿਹਾ ਕਿ ਇਸ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਬਹੁਤ ਜਲਦੀ ਪਹਿਲਕਦਮੀ ਕਰਦਿਆਂ ਉਨ੍ਹਾਂ ਪਰਿਵਾਰਾਂ ਦੇ ਲਈ ਆਰਥਿਕ ਸਹਾਇਤਾਂ ਦੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ 8 ਪਰਿਵਾਰ ਹਨ, ਜਿਨ੍ਹਾਂ ਦੇ ਪਰਿਵਾਰਿਕ ਮੈਂਬਰ ਹੜ੍ਹਾਂ ਦੇ ਅੰਦਰ ਰੁੜ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 4 ਪਰਿਵਾਰਾਂ ਦੇ ਲਈ ਜਿਸ ਵਿੱਚ ਪਿੰਡ ਅੱਤੇਪੁਰ ਤੋਂ ਨੋਜਵਾਨ ਜਗਤਾਰ, ਢਾਂਗੂ ਸਰਾਂ ਤੋਂ ਸਾਹਿਲ, ਰਾਜਪੂਰਾ ਤੋਂ ਕੇਸਵ ਕੁਮਾਰ ਅਤੇ ਰੇਸਮਾਂ ਇਨ੍ਹਾਂ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਚੈਕ ਪੰਜਾਬ ਸਰਕਾਰ ਵੱਲੋਂ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਠਾਨਕੋਟ ਪਹਿਲਾ ਜਿਲ੍ਹਾ ਹੈ ਜਿਸ ਵਿੱਚ ਇਹ ਸੁਰੂਆਤ ਹੋਈ ਹੈ, ਜਿਲ੍ਹਾ ਪ੍ਰਸਾਸਨ ਦਾ ਵੀ ਧੰਨਵਾਦ ਹੈ ਕਿ ਉਨ੍ਹਾਂ ਬਹੁਤ ਜਲਦੀ ਕਾਰਵਾਈ ਕਰਦਿਆਂ ਰਿਪੋਰਟ ਪੇਸ ਕੀਤੀ । ਉਨ੍ਹਾਂ ਕਿਹਾ ਕਿ ਰਹਿੰਦੇ ਚਾਰ ਪਰਿਵਾਰਾਂ ਦੇ ਕਾਗਜਾਤ ਜੋ ਪੂਰਨ ਨਹੀਂ ਹਨ ਉਨ੍ਹਾ ਚਾਰ ਪਰਿਵਾਰਾਂ ਨੂੰ ਵੀ ਜਲਦੀ ਆਰਥਿਕ ਸਹਾਇਤਾਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਲਈ ਸਾਡੀ ਦਿਲੀ ਹਮਦਰਦੀ ਹੈ ਅਤੇ ਪ੍ਰਮਾਤਮਾਂ ਅੱਗੇ ਅਰਦਾਸ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਸੰਕਟ ਦੀ ਘੜ੍ਹੀ ਵਿੱਚ ਬਾਹਰ ਨਿਕਲਣ ਦੇ ਲਈ ਬੱਲ ਦੇਣ।

Have something to say? Post your comment

 

More in Chandigarh

ਹਜ਼ਾਰਾਂ ਕਰੋੜ ਦੇ ਨੁਕਸਾਨ ਲਈ ਇੱਕ ਛੋਟਾ ਜਿਹਾ ਰਾਹਤ ਪੈਕੇਜ, ਪੰਜਾਬੀਆਂ ਨਾਲ ਇੱਕ ਭੱਦਾ ਮਜ਼ਾਕ: ਚੀਮਾ

"ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ "

ਪ੍ਰਧਾਨ ਮੰਤਰੀ ਮੋਦੀ ਦਾ ਰਾਹਤ ਪੈਕੇਜ ਸੂਬੇ ਨਾਲ ਭੱਦਾ ਮਜ਼ਾਕ: ਅਮਨ ਅਰੋੜਾ

ਪ੍ਰਧਾਨ ਮੰਤਰੀ ਦੀ ਰਾਹਤ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ 'ਤੇ ਇੱਕ "ਬੇਰਹਿਮ ਮਜ਼ਾਕ": ਚੀਮਾ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ; ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ 1,700 ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ: ਮੋਹਿੰਦਰ ਭਗਤ