Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

September 04, 2025 07:33 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ 'ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ 'ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ