Tuesday, December 16, 2025

Chandigarh

ਡੀ ਸੀ ਕੋਮਲ ਮਿੱਤਲ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਦੀ ਸਥਿਤੀ ਅਤੇ ਝਰਮੜੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ

September 04, 2025 07:45 PM
SehajTimes

ਐਸ ਏ ਐਸ ਨਗਰ : ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ। ਉਨ੍ਹਾਂ ਨੇ ਇਸ ਸੰਕਟ ਦੀ ਘੜੀ ਦੌਰਾਨ ਪਿੰਡ ਵਾਸੀਆਂ ਨੂੰ ਹਰ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਵਸਨੀਕਾਂ ਨੂੰ ਡਾਕਟਰੀ ਸਹਾਇਤਾ, ਪਸ਼ੂ ਪਾਲਣ ਟੀਮਾਂ, ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਫ਼ਤ ਪ੍ਰਬੰਧਨ ਨਿਯਮਾਂ ਅਧੀਨ ਆਉਣ ਵਾਲੇ ਫਸਲਾਂ ਅਤੇ ਹੋਰ ਨੁਕਸਾਨ ਦੀ ਢੁਕਵੀਂ ਭਰਪਾਈ ਕੀਤੀ ਜਾਵੇਗੀ, ਜਿਸ ਲਈ ਮਾਲ ਪਟਵਾਰੀ ਨੂੰ ਤੁਰੰਤ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੈਡੀਕਲ ਕੈਂਪ, ਰਾਸ਼ਨ ਵੰਡ ਸਥਾਨਾਂ ਅਤੇ ਪ੍ਰਭਾਵਿਤ ਪਿੰਡ ਵਾਸੀਆਂ ਦੇ ਘਰਾਂ ਦੇ ਦੌਰੇ ਦੌਰਾਨ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਈਚਾਰੇ ਦੀਆਂ ਖਾਸ ਜ਼ਰੂਰਤਾਂ ਅਨੁਸਾਰ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਅਦ ਵਿੱਚ, ਡਿਪਟੀ ਕਮਿਸ਼ਨਰ ਨੇ ਪਿੰਡ ਝਰਮੜੀ ਨੇੜੇ ਅੰਬਾਲਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਅਧੀਨ ਪੁੱਲ ਹੇਠੋਂ ਨਿਕਾਸੀ ਨਾ ਹੋਣ ਕਾਰਨ ਪਾਣੀ ਖੜ੍ਹਨ ਅਤੇ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ। ਨੈਸ਼ਨਲ ਹਾਈਵੇਅ ਅਥਾਰਟੀ ਨੂੰ ਡਰੇਨ ਵਿੱਚ ਰੁਕਾਵਟ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਨੈਸ਼ਨਲ ਹਾਈਵੇਅ ਨੇ ਪਾਣੀ ਦੇ ਨਿਕਾਸ ਲਈ ਤੁਰੰਤ ਮਸ਼ੀਨਰੀ ਤਾਇਨਾਤ ਕੀਤੀ ਅਤੇ ਉਨ੍ਹਾਂ ਨੂੰ ਕੰਮ ਪੂਰਾ ਹੋਣ ਤੱਕ ਸਾਈਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ।

ਝਰਮੜੀ ਦੇ ਆਪਣੇ ਦੌਰੇ ਦੌਰਾਨ, ਡਿਪਟੀ ਕਮਿਸ਼ਨਰ ਨੇ ਸਥਾਨਕ ਨਿਵਾਸੀਆਂ ਨੂੰ ਦਰਪੇਸ਼ ਮੀਂਹ ਦੇ ਪਾਣੀ ਦੀ ਨਿਕਾਸੀ ਦੀਆਂ ਸਮੱਸਿਆਵਾਂ ਦਾ ਵੀ ਮੁਲਾਂਕਣ ਕੀਤਾ। ਐੱਸ ਡੀ ਐਮ ਡੇਰਾਬੱਸੀ ਤੇ ਬੀ ਡੀ ਪੀ ਓ, ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਅਸਥਾਈ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਮਾਨਸੂਨ ਦੇ ਮੌਸਮ ਤੋਂ ਬਾਅਦ ਇਨ੍ਹਾਂ ਮੁੱਦਿਆਂ ਦਾ ਸਥਾਈ ਹੱਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੇ ਨਾਲ ਐਸ ਦੀ ਐਮ ਡੇਰਾਬੱਸੀ ਅਮਿਤ ਗੁਪਤਾ, ਤਹਿਸੀਲਦਾਰ ਡੇਰਾਬੱਸੀ ਸੁਮੀਤ ਸਿੰਘ ਢਿੱਲੋਂ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ