ਪਟਿਆਲਾ : ਪੰਜਾਬ ਵਿੱਚ ਹੜ੍ਹ ਦੀ ਮਾਰ ਹੇਠ ਆਏ ਜਿਲ੍ਹਾਂ ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਹੜ੍ਹ ਪੀੜਤਾਂ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਆੜਤੀ ਐਸੋਸੀਏਸ਼ਨ, ਪਟਿਆਲਾ ਦੇ ਸਹਿਯੋਗ ਨਾਲ ਅੱਜ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਗਿਆ ਹੈ।
ਇਸ ਦੌਰਾਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਇਸ ਔਖੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਸਥਾਨਕ ਅਧਿਕਾਰੀਆਂ ਅਤੇ ਰਾਹਤ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਔਖੀ ਘੜੀ ਦਾ ਡੱਟ ਕੇ ਸਾਮਣਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਸਾਡੇ ਲੋਕਾਂ ਅਤੇ ਉਨ੍ਹਾਂ ਦੇ ਜੀਵਨ ਨਿਰਬਾਹ ਦੋਵਾਂ ਦੀ ਰੱਖਿਆ ਕਰਨਾ ਸਾਡੀ ਸਮੂਹਿਕ ਜਿੰਮੇਵਾਰੀ ਹੈ ਅਤੇ ਇਹ ਰਾਹਤ ਯਤਨ, ਉਮੀਦ ਅਤੇ ਸਥਿਰਤਾ ਨੂੰ ਬਹਾਲ ਕਰਨ ਵੱਲ ਇੱਕ ਕਦਮ ਹੈ। ਸ. ਬਰਸਟ ਨੇ ਸਮਾਜ ਸੇਵੀ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਜਨਤਾ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜੀ. ਸਤਵਿੰਦਰ ਸਿੰਘ ਸੈਣੀ, ਹਰਿੰਦਰ ਸਿੰਘ ਧਬਲਾਨ, ਡੀ.ਐਮ.ਓ ਮਨਦੀਪ ਸਿੰਘ, ਮਾਰਕੀਟ ਕਮੇਟੀ ਪਟਿਆਲਾ ਦੇ ਸਕੱਤਰ ਅਸ਼ਵਨੀ ਮਹਿਤਾ, ਵਿਜੈਪਾਲ ਸਿੰਘ, ਨਰੇਸ਼ ਮਿੱਤਲ ਭੋਲਾ, ਚਰਨਦਾਸ ਗੋਇਲ, ਖਰਦਮਣ ਰਾਏ ਗੁਪਤਾ, ਹਰਦੇਵ ਸਿੰਘ ਅਨੰਦਪੁਰ ਕੇਸ਼ੋ, ਦਰਬਾਰਾ ਸਿੰਘ ਜਾਲਾ, ਵਿਸ਼ਵ ਗੋਇਲ ਕਾਕੂ, ਸੋਹਨ ਲਾਲ ਕਾਂਸਲ, ਕਰਮ ਚੰਦ ਬਾਂਸਲ, ਦੀਪਕ ਬਾਂਸਲ ਡਕਾਲਾ, ਰਣਧੀਰ ਸਿੰਘ ਨਲੀਨਾ, ਦਵਿੰਦਰ ਕੁਮਾਰ ਬੱਗਾ, ਪਰਮਜੀਤ ਸਿੰਘ ਮਿਰਜ਼ਾਪੁਰ, ਕਮਲ ਗੋਇਲ, ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਸੁਰੇਸ਼ ਬਾਂਸਲ ਡਕਾਲਾ, ਸੰਜੀਵਨ ਮਿੱਤਲ, ਬਿਕਰਮਜੀਤ ਸਿੰਘ ਸੈਣੀ, ਸੋਨੂ, ਤੀਰਥ ਬਾਂਸਲ, ਰਕੇਸ਼ ਭਾਨਰਾ, ਸੁਰਮੱਖ ਸਿੰਘ, ਦੀਪਕ ਜਿੰਦਲ, ਮਣੀ, ਕ੍ਰਿਸ਼ਨ ਲਾਲ, ਰੁਪਿੰਦਰ ਸਿੰਘ ਰੂਪੀ, ਗੁਰਮੀਤ ਸਿੰਘ, ਹਰਦੀਪ ਸਿੰਘ ਸ਼ੇਰੂ ਸਰਪ੍ਰਸਤ ਸਮੇਤ ਹੋਰ ਲੋਕ ਵੀ ਮੌਜੂਦ ਰਹੇ।