Monday, September 08, 2025

Chandigarh

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

September 04, 2025 08:07 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ। ਉਨ੍ਹਾਂ ਇਹ ਵੰਡ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।
ਇਸ ਮੌਕੇ ਉੱਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਪ੍ਰਭਜੋਤ ਕੌਰ ਅਤੇ ਮੋਹਾਲੀ ਦੀ ਸਮੁੱਚੀ ਟੀਮ ਵੱਲੋਂ ਲੋਕਾਂ ਲਈ ਰਾਹਤ ਸਮੱਗਰੀ ਪ੍ਰਦਾਨ ਕੀਤੀ ਗਈ, ਜਿਸ ਵਿੱਚ ਪਸ਼ੂਆਂ ਲਈ ਚੋਕਰ ਤੇ ਫੀਡ, ਅਤੇ ਰਾਸ਼ਨ ਵਿੱਚ ਮੂੰਗੀ ਦੀ ਦਾਲ, ਕਾਲੇ ਛੋਲੇ, ਚਾਵਲ, ਰਸ, ਚੀਨੀ, ਚਾਹ ਪੱਤੀ, ਸਰੋਂ ਦਾ ਤੇਲ ਅਤੇ ਬਿਸਕੁਟ ਸ਼ਾਮਲ ਸਨ।

ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਹੜ੍ਹ ਪੀੜਤ ਖੇਤਰਾਂ ਦੇ ਲੋਕ ਮੁਸ਼ਕਲ ਘੜੀਆਂ ਦਾ ਸਾਹਮਣਾ ਕਰ ਰਹੇ ਹਨ, ਅਤੇ ਮੋਹਾਲੀ ਵਾਸੀ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਤਾਂ ਜੋ ਸਮੇਂ ਸਿਰ ਲੋੜੀਂਦੀ ਮਦਦ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਖੁਦ ਮੌਕੇ ‘ਤੇ ਜਾ ਕੇ ਲੋਕਾਂ ਦੀ ਸਹਾਇਤਾ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਿਸ ਵੀ ਸਮਾਨ ਦੀ ਲੋੜ ਹੋਵੇਗੀ, ਉਹ ਬਿਨਾਂ ਦੇਰੀ ਉਨ੍ਹਾਂ ਤੱਕ ਪਹੁੰਚਾਇਆ ਜਾਵੇਗਾ।

Have something to say? Post your comment

 

More in Chandigarh

ਹਸਪਤਾਲ 'ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ ਵੱਧ ਪਸ਼ੂਆਂ ਦਾ ਇਲਾਜ ਕੀਤਾ

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ ਐਲਾਨ

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਸਿੱਖਿਆ ਮੰਤਰੀ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦਾ ਐਲਾਨ

ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਅੰਟਾਲਾ ਦੇ ਹੜ੍ਹ ਪ੍ਰਭਾਵਿਤ ਪਰਿਵਾਰ ਦੀ ਕੀਤੀ ਵਿੱਤੀ ਮਦਦ

ਲਾਇਅਨਜ਼ ਕਲੱਬ ਚੰਡੀਗੜ੍ਹ ਰੇਡੀਅੰਸ ਵੱਲੋਂ ਤਾਜਪੋਸ਼ੀ ਸਮਾਰੋਹ ਮਨਾਇਆ

ਪੁਲਿਸ ਪੈਨਸ਼ਨਰਜ਼ ਵੈਲਫੇਅਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸ਼ਿਵਾਲਿਕ ਨੇੜੇ ਖਰੜ-ਲਾਂਡਰਾ ਸੜਕ ਦੀ ਚੱਲ ਰਹੀ ਮੁਰੰਮਤ ਦਾ ਜਾਇਜ਼ਾ ਲਿਆ